- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਦਾ 4 ਦਿਨਾ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਸੀਬੀਆਈ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੁਣਵਾਈ ਤੋਂ ਬਾਅਦ ਨੀਲਮ ਰਾਣੀ ਨੂੰ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਚਰਚਿਤ ਆਗੂ ਪਰਵਿੰਦਰ ਸਿੰਘ ਉਰਫ਼ ਝੋਟਾ ਦੇ ਹੱਤਿਆ ਮਾਮਲੇ ਵਿਚ ਸੀਬੀਆਈ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਦਾ 4 ਦਿਨਾ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਸੀਬੀਆਈ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਸੁਣਵਾਈ ਤੋਂ ਬਾਅਦ ਨੀਲਮ ਰਾਣੀ ਨੂੰ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਦੂਜੇ ਪਾਸੇ, ਇਸੇ ਮਾਮਲੇ ਵਿਚ 5 ਦਿਨਾਂ ਦੇ ਰਿਮਾਂਡ 'ਤੇ ਚੱਲ ਰਹੇ 3 ਹੋਰ ਮੁਲਜ਼ਮਾਂ ਦਾ ਰਿਮਾਂਡ ਖ਼ਤਮ ਹੋਣ 'ਤੇ ਉਨ੍ਹਾਂ ਨੂੰ ਅੱਜ ਬੁੱਧਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।