v> ਸਤਵਿੰਦਰ ਧੜਾਕ, ਮੋਹਾਲੀ : ਸਿੱਖਿਆ ਵਿਭਾਗ ਦੇ ਭਰਤੀ ਬੋਰਡ ਡਾਇਰੈਕਟੋਰੇਟ ਪੰਜਾਬ ਵੱਲੋਂ ਲਈ ਜਾਣ ਵਾਲੀ ਈਟੀਟੀ ਅਧਿਆਪਕ ਭਰਤੀ ਪ੍ਰiਖਿਆ ਜੋ ਕਿ 29 ਨਵੰਬਰ ਨੂੰ ਹੋਣੀ ਹੈ ਲਈ ਤਿਆਰੀਆਂ ਮੁਕੰਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਭਰਤੀ ਬੋਰਡ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਜਾਅਲੀ ਪੱਤਰ ਸੋਸ਼ਲ਼ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ ਜਿਸ ਵਿੱਚ 29 ਨਵੰਬਰ, 2020 ਨੂੰ ਹੋਣ ਵਾਲੀ ਪ੍ਰੀਖਿਆ ਕੋਵਿਡ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ। ਇਹ ਇੱਕ ਜਾਅਲੀ ਪੱਤਰ ਹੈ। ਸਿੱਖਿਆ ਭਰਤੀ ਬੋਰਡ ਪੰਜਾਬ ਵੱਲੋਂ ਈਟੀਟੀ ਭਰਤੀ ਪ੍ਰੀਕਿਆ ਨੂੰ ਮੁਲਤਵੀ ਕਰਨ ਬਾਰੇ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਗਿਆ। ਪ੍ਰੀਖਿਆ ਨਿਯਤ ਮਿਤੀ 29 ਨਵੰਬਰ ਨੂੰ ਹੀ ਹੋਵੇਗੀ।

Posted By: Susheel Khanna