- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਆਈਏ ਮੁਤਾਬਕ ਬੀਕੇਆਈ ਮੁਖੀ ਵਧਾਵਾ ਸਿੰਘ ਉਰਫ਼ ਬੱਬਰ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਹਥਿਆਰ, ਗੋਲੀ-ਸਿੱਕਾ ਅਤੇ ਅੱਤਵਾਦੀ ਫੰਡਿੰਗ ਕੀਤੀ ਜਾ ਰਹੀ ਸੀ। ਜਾਂਚ ਅਨੁਸਾਰ ਫ਼ਰਾਰ ਹਰਜੀਤ ਸਿੰਘ ਉਰਫ਼ ਲਾਡੀ ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਗ੍ਰਿਫ਼ਤਾਰ ਮੁਲਜ਼ਮਾਂ ਤੇ ਵਿਦੇਸ਼ੀ ਸਾਥੀਆਂ ਦੇ ਮੁੱਖ ਹੈਂਡਲਰ ਹਨ। ਵਾਧੂ ਸਮਾਂ ਇਨ੍ਹਾਂ ਅਤੇ ਹੋਰ ਅਣਪਛਾਤੇ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਲਈ ਦਿੱਤਾ ਗਿਆ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੀ ਵਿਸ਼ੇਸ਼ ਐੱਨਆਈਏ ਅਦਾਲਤ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਏਜੰਸੀ ਨੂੰ 90 ਦਿਨਾਂ ਦਾ ਵਾਧੂ ਸਮਾਂ ਦਿੱਤਾ ਹੈ। ਇਹ ਮਾਮਲਾ ਗ੍ਰਿਫ਼ਤਾਰ ਮਨਦੀਪ ਕੁਮਾਰ ਉਰਫ਼ ਮੰਗਲੀ ਅਤੇ ਉਸ ਦੇ ਸਾਥੀਆਂ ਨਾਲ ਸਬੰਧਤ ਹੈ। 9 ਮਈ 2024 ਨੂੰ ਦਰਜ ਕੇਸ ਦੀ ਜਾਂਚ ਲਈ ਮੁੱਢਲੀ 90 ਦਿਨਾਂ ਦੀ ਮਿਆਦ 17 ਨਵੰਬਰ 2026 ਨੂੰ ਖ਼ਤਮ ਹੋ ਰਹੀ ਸੀ। ਐੱਨਆਈਏ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੌਮਾਂਤਰੀ ਸਬੰਧਾਂ ਅਤੇ ਸਰਹੱਦ ਪਾਰਲੇ ਨੈੱਟਵਰਕ ਦੀ ਜਾਂਚ ਲਈ ਸਮਾਂ ਵਧਾ ਦਿੱਤਾ।
ਐੱਨਆਈਏ ਮੁਤਾਬਕ ਬੀਕੇਆਈ ਮੁਖੀ ਵਧਾਵਾ ਸਿੰਘ ਉਰਫ਼ ਬੱਬਰ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਹਥਿਆਰ, ਗੋਲੀ-ਸਿੱਕਾ ਅਤੇ ਅੱਤਵਾਦੀ ਫੰਡਿੰਗ ਕੀਤੀ ਜਾ ਰਹੀ ਸੀ। ਜਾਂਚ ਅਨੁਸਾਰ ਫ਼ਰਾਰ ਹਰਜੀਤ ਸਿੰਘ ਉਰਫ਼ ਲਾਡੀ ਅਤੇ ਕੁਲਬੀਰ ਸਿੰਘ ਉਰਫ਼ ਸਿੱਧੂ ਗ੍ਰਿਫ਼ਤਾਰ ਮੁਲਜ਼ਮਾਂ ਤੇ ਵਿਦੇਸ਼ੀ ਸਾਥੀਆਂ ਦੇ ਮੁੱਖ ਹੈਂਡਲਰ ਹਨ। ਵਾਧੂ ਸਮਾਂ ਇਨ੍ਹਾਂ ਅਤੇ ਹੋਰ ਅਣਪਛਾਤੇ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਲਈ ਦਿੱਤਾ ਗਿਆ ਹੈ।
ਵਿਦੇਸ਼ ਤੋਂ ਡਿਪੋਰਟ ਹੋਣ ਮਗਰੋਂ 1 ਅਕਤੂਬਰ 2026 ਨੂੰ ਗ੍ਰਿਫ਼ਤਾਰ ਹਰਵਿੰਦਰ ਕੁਮਾਰ ਉਰਫ਼ ਸੋਨੂੰ ਦੇ ਪੁਲਿਸ ਰਿਮਾਂਡ ਦੌਰਾਨ ਮਿਲੇ ਸੁਰਾਗਾਂ ਦੇ ਆਧਾਰ ’ਤੇ ਐੱਨਆਈਏ ਹਥਿਆਰਾਂ ਦੀ ਸਪਲਾਈ ਚੇਨ ਨਾਲ ਜੁੜੇ ਹੋਰ ਸ਼ੱਕੀਆਂ ਦੀ ਭਾਲ ਵੀ ਕਰ ਰਹੀ ਹੈ।