- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਨੇ ਪੁਲਿਸ ਅਤੇ ਸਰਕਾਰੀ ਪੱਖ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ ਨੂੰ ਪੱਤਰ ਲਿਖ ਕੇ ਗਵਾਹਾਂ ਅਤੇ ਸਬੂਤਾਂ ਨੂੰ ਹਰ ਹਾਲ ਵਿੱਚ ਅਦਾਲਤ ਸਾਹਮਣੇ ਪੇਸ਼ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਵੱਲੋਂ ਗੁਰਕੀਰਤ ਸਿੰਘ, ਏਐੱਸਆਈ ਸੁਖਪਾਲ ਸਿੰਘ ਅਤੇ ਏਐੱਸਆਈ ਜਸਪਾਲ ਸਿੰਘ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸੇ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ, ਸੁਖਪ੍ਰੀਤ ਸਿੰਘ ਉਰਫ਼ ਬੁੱਢਾ, ਆਸ਼ੀਸ਼ ਅਤੇ ਹਰਜਿੰਦਰ ਸਿੰਘ ਦੇ 20 ਜੁਲਾਈ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਹਨ।

ਕ੍ਰਾਇਮ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ 2018 ਵਿੱਚ ਹੋਈ ਫਾਇਰਿੰਗ ਦੇ ਮਾਮਲੇ ਦੀ ਸੁਣਵਾਈ ਵਿੱਚ ਹੋ ਰਹੀ ਦੇਰੀ 'ਤੇ ਮੁਹਾਲੀ ਦੀ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਦੋ ਥਾਣਾ ਇੰਚਾਰਜਾਂ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਇਸਤਗਾਸਾ ਪੱਖ ਨੂੰ ਸਬੂਤ ਪੇਸ਼ ਕਰਨ ਲਈ ਆਖ਼ਰੀ ਮੌਕਾ ਵੀ ਦਿੱਤਾ ਹੈ।
ਅਦਾਲਤ ਨੇ ਪੁਲਿਸ ਅਤੇ ਸਰਕਾਰੀ ਪੱਖ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ ਨੂੰ ਪੱਤਰ ਲਿਖ ਕੇ ਗਵਾਹਾਂ ਅਤੇ ਸਬੂਤਾਂ ਨੂੰ ਹਰ ਹਾਲ ਵਿੱਚ ਅਦਾਲਤ ਸਾਹਮਣੇ ਪੇਸ਼ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਵੱਲੋਂ ਗੁਰਕੀਰਤ ਸਿੰਘ, ਏਐੱਸਆਈ ਸੁਖਪਾਲ ਸਿੰਘ ਅਤੇ ਏਐੱਸਆਈ ਜਸਪਾਲ ਸਿੰਘ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸੇ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ, ਸੁਖਪ੍ਰੀਤ ਸਿੰਘ ਉਰਫ਼ ਬੁੱਢਾ, ਆਸ਼ੀਸ਼ ਅਤੇ ਹਰਜਿੰਦਰ ਸਿੰਘ ਦੇ 20 ਜੁਲਾਈ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਹਨ।
ਅਦਾਲਤ ਨੇ ਟਿੱਪਣੀ ਕੀਤੀ ਕਿ 18 ਜਨਵਰੀ 2024 ਨੂੰ ਦੋਸ਼ ਤੈਅ ਹੋਣ ਤੋਂ ਬਾਅਦ ਵੀ ਇਸਤਗਾਸਾ ਪੱਖ ਨੂੰ ਕਈ ਮੌਕੇ ਦਿੱਤੇ ਗਏ, ਪਰ ਨਾ ਤਾਂ ਗਵਾਹ ਪੇਸ਼ ਕੀਤੇ ਗਏ ਅਤੇ ਨਾ ਹੀ ਸਬੂਤ, ਜਿਸ ਕਾਰਨ ਕੇਸ ਦੀ ਸੁਣਵਾਈ ਬਿਨਾਂ ਵਜ੍ਹਾ ਲੰਬੀ ਖਿੱਚ ਰਹੀ ਹੈ।