NRI ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਦਾ ਪਰਚਾ ਦਰਜ, ਝਾਂਸਾ ਦੇ ਕੇ ਹੜੱਪੇ ਲੱਖਾਂ ਰੁਪਏ; ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ
ਕਰੀਬ ਪੰਜ ਸਾਲ ਪੁਰਾਣੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਹਾਲੀ ਪੁਲਿਸ ਨੇ ਆਸਟ੍ਰੇਲੀਆ ਰਹਿੰਦੇ ਸਤਿੰਦਰਪਾਲ ਸਿੰਘ ਉਰਫ਼ ਸਨੀ ਖੈਰਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਦਸੰਬਰ 2020 ’ਚ ਨਰੇਸ਼ ਕੁਮਾਰ ਵੱਲੋਂ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਪਹਿਲੀ ਜਾਂਚ ’ਤੇ ਇਤਰਾਜ਼ ਜਤਾਉਂਦਿਆਂ ਸ਼ਿਕਾਇਤਕਰਤਾ ਦੇ ਭਰਾ ਵਰਿੰਦਰ ਕੁਮਾਰ ਨੇ ਮੁੜ ਜਾਂਚ ਦੀ ਮੰਗ ਕੀਤੀ ਸੀ।
Publish Date: Tue, 03 Nov 2026 08:45 AM (IST)
Updated Date: Tue, 03 Nov 2026 08:46 AM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਕਰੀਬ ਪੰਜ ਸਾਲ ਪੁਰਾਣੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਹਾਲੀ ਪੁਲਿਸ ਨੇ ਆਸਟ੍ਰੇਲੀਆ ਰਹਿੰਦੇ ਸਤਿੰਦਰਪਾਲ ਸਿੰਘ ਉਰਫ਼ ਸਨੀ ਖੈਰਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਦਸੰਬਰ 2020 ’ਚ ਨਰੇਸ਼ ਕੁਮਾਰ ਵੱਲੋਂ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਪਹਿਲੀ ਜਾਂਚ ’ਤੇ ਇਤਰਾਜ਼ ਜਤਾਉਂਦਿਆਂ ਸ਼ਿਕਾਇਤਕਰਤਾ ਦੇ ਭਰਾ ਵਰਿੰਦਰ ਕੁਮਾਰ ਨੇ ਮੁੜ ਜਾਂਚ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ, ਐੱਨਆਰਆਈ ਵਿੰਗ ਦੇ ਨਿਰਦੇਸ਼ਾਂ ’ਤੇ ਮਾਮਲੇ ਦੀ ਦੁਬਾਰਾ ਪੜਤਾਲ ਹੋਈ। ਜਾਂਚ ਰਿਪੋਰਟ ਦੇ ਆਧਾਰ ’ਤੇ ਸਤਿੰਦਰਪਾਲ ਸਿੰਘ ਅਤੇ ਖੈਰਾ ਟਰੇਡਰਜ਼ ਪ੍ਰਾਈਵੇਟ ਲਿਮਟਿਡ ਦੇ ਮਾਲਕ ਖ਼ਿਲਾਫ਼ ਧਾਰਾ 406 ਤੇ 420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਗਲੀ ਜਾਂਚ ਥਾਣਾ ਐੱਨਆਰਆਈ ਮੁਹਾਲੀ ਦੀ ਪੁਲਿਸ ਕਰ ਰਹੀ ਹੈ।