- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤ ਵਿਚ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਕ ਵਿਅਕਤੀ ’ਤੇ ਪੁਰਾਣੀ ਰੰਜਿਸ਼ ਕਾਰਨ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਇਸ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਦੀ ਏਆਈ ਨਾਲ ਤਿਆਰ ਕੀਤੀ ਕਥਿਤ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਚਰਨ ਸਿੰਘ ਨੇ ਇਸ ਨੂੰ ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਦੱਸਦਿਆਂ ਮੋਹਾਲੀ ਸਾਈਬਰ ਪੁਲਿਸ ਕੋਲ ਸ਼ਿਕਾਇਤ ਦਿੱਤੀ। ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤ ਵਿਚ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਕ ਵਿਅਕਤੀ ’ਤੇ ਪੁਰਾਣੀ ਰੰਜਿਸ਼ ਕਾਰਨ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਇਸ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਕਰ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਬੀਐੱਨਐੱਸ ਦੀਆਂ ਧਾਰਾਵਾਂ 294, 352, 356(3) ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਵਾਰਾ ਨੂੰ ਹੋਈ ਸੀ ਉਮਰ ਕੈਦ
ਜਗਤਾਰ ਸਿੰਘ ਹਵਾਰਾ ਨੂੰ 1995 ਵਿਚ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਬੇਅੰਤ ਸਿੰਘ ਸਮੇਤ 18 ਲੋਕਾਂ ਦੀ ਮੌਤ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ। 2007 ਵਿਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜਿਸ ਨੂੰ 2010 ਵਿਚ ਹਾਈ ਕੋਰਟ ਨੇ ਉਮਰ ਕੈਦ ਵਿਚ ਬਦਲ ਦਿੱਤਾ। ਉਹ 2004 ਵਿਚ ਬੁੜੈਲ ਜੇਲ੍ਹ ਵਿਚੋਂ ਸੁਰੰਗ ਬਣਾ ਕੇ ਫ਼ਰਾਰ ਹੋਇਆ ਸੀ, ਪਰ 2005 ਵਿਚ ਦਿੱਲੀ ਤੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਮੇਂ ਉਹ ਮੰਡੋਲੀ ਜੇਲ੍ਹ ਵਿਚ ਬੰਦ ਹੈ।
ਗੁਰਚਰਨ ਸਿੰਘ 7 ਜਨਵਰੀ 2023 ਤੋਂ ਮੋਹਾਲੀ ਵਿਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਚਿਹਰਿਆਂ ਵਿਚ ਸ਼ਾਮਲ ਹਨ। ਮੋਰਚੇ ਦੀ ਮੁੱਖ ਮੰਗ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਹੈ।