ਵੈੱਬ ਡੈਸਕ, ਮੋਹਾਲੀ : ਮੋਹਾਲੀ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦਾ ਨਵਾਂ ਕੇਸ ਸਾਹਮਣੇ ਆਇਆ ਹੈ। ਇੱਥੇ 65 ਸਾਲਾ ਦੇ ਬਜ਼ੁਰਗ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੋਹਾਲੀ 'ਚ ਕੁੱਲ 7 ਮਰੀਜ਼ ਹੋ ਗਏ ਹਨ। ਦੱਸ ਦੇਈਏ ਕਿ ਕੱਲ੍ਹ ਰਾਤ ਅੰਮ੍ਰਿਤਸਰ 'ਚ ਇਕ ਮਰੀਜ਼ ਦੀ ਮੌਤ ਹੋ ਗਈ ਸੀ। ਉਸ ਦੀ ਉਮਰ 62 ਸਾਲ ਦੀ ਸੀ। ਇਸ ਤਰ੍ਹਾਂ ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵਾਂਸ਼ਿਹਰ ਦੇ ਬਜ਼ੁਰਗ ਦੇ ਸੰਪਰਕ 'ਚ ਆਉਣ ਨਾਲ COVID-19 ਨਾਲ ਸੰਕ੍ਰਮਿਤ ਹੋਇਆ ਸੀ।

Posted By: Amita Verma