ਅਲਰਟ ਮੋਡ 'ਤੇ ਪੁਲਿਸ ਪ੍ਰਸ਼ਾਸਨ: 15 ਅਗਸਤ ਦੇ ਮੱਦੇਨਜ਼ਰ ਜ਼ੀਰਕਪੁਰ 'ਚ ਕੱਢਿਆ ਗਿਆ ਫਲੈਗ ਮਾਰਚ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਸਬ-ਡਵੀਜ਼ਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਫਲੈਗ ਮਾਰਚ ਕੱਢਿਆ ਗਿਆ। ਏਐੱਸਪੀ ਸਬ-ਡਵੀਜ਼ਨ ਜ਼ੀਰਕਪੁਰ ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਜ਼ੀਰਕਪੁਰ ਅਤੇ ਢਕੌਲੀ ਥਾਣਿਆਂ ਸਮੇਤ ਬਲਟਾਣਾ ਪੁਲਿਸ ਚੌਕੀ ਦੇ ਖੇਤਰਾਂ ਵਿਚ ਪੁਲਿਸ ਬਲ ਨੇ ਫਲੈਗ ਮਾਰਚ ਕੀਤਾ।
Publish Date: Fri, 14 Aug 2026 01:06 PM (IST)
Updated Date: Fri, 14 Aug 2026 01:07 PM (IST)
ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜ਼ੀਰਕਪੁਰ ਸਬ-ਡਵੀਜ਼ਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਫਲੈਗ ਮਾਰਚ ਕੱਢਿਆ ਗਿਆ। ਏਐੱਸਪੀ ਸਬ-ਡਵੀਜ਼ਨ ਜ਼ੀਰਕਪੁਰ ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਜ਼ੀਰਕਪੁਰ ਅਤੇ ਢਕੌਲੀ ਥਾਣਿਆਂ ਸਮੇਤ ਬਲਟਾਣਾ ਪੁਲਿਸ ਚੌਕੀ ਦੇ ਖੇਤਰਾਂ ਵਿਚ ਪੁਲਿਸ ਬਲ ਨੇ ਫਲੈਗ ਮਾਰਚ ਕੀਤਾ।
ਏਐੱਸਪੀ ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਲੋਕਾਂ ਵਿਚ ਸੁਰੱਖਿਆ ਪ੍ਰਤੀ ਭਰੋਸਾ ਮਜ਼ਬੂਤ ਕਰਨਾ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।
ਇਸ ਦੌਰਾਨ ਹੋਟਲਾਂ, ਗੈਸਟ ਹਾਊਸਾਂ ਅਤੇ ਪੀਜੀ ਵਿਚ ਵੀ ਚੈਕਿੰਗ ਕੀਤੀ ਗਈ। ਪੁਲਿਸ ਟੀਮਾਂ ਨੇ ਉੱਥੇ ਠਹਿਰੇ ਗਾਹਕਾਂ ਦੇ ਦਸਤਾਵੇਜ਼ਾਂ ਅਤੇ ਐਂਟਰੀ ਰਜਿਸਟਰਾਂ ਦੀ ਜਾਂਚ ਕੀਤੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।