- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਔਰਤਾਂ ਦਾ ਦੋਸ਼ ਹੈ ਕਿ ਚੌਂਕੀ ਇੰਚਾਰਜ ਹਰਜਿੰਦਰ ਸਿੰਘ ਕੁਝ ਪੁਲਿਸ ਮੁਲਾਜ਼ਮਾਂ ਨਾਲ ਹੋਟਲ ਪਹੁੰਚੇ ਅਤੇ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਉਨ੍ਹਾਂ ਨਾਲ ਧੱਕਾਮੁੱਕੀ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਕਾਰਵਾਈ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੂੰ ਹੋਟਲ ਖਾਲੀ ਕਰਨ ਦੀ ਧਮਕੀ ਦਿੱਤੀ ਗਈ।

ਦਰਸ਼ਨ ਸਿੰਘ ਸੋਢੀ ਜ਼ੀਰਕਪੁਰ, ਪੰਜਾਬੀ ਜਾਗਰਣ। ਜ਼ੀਰਕਪੁਰ ਦੇ ਪਿੰਡ ਬਲਟਾਣਾ ਸਥਿਤ ਹੋਟਲ 'ਮੈਂਗੋ' ਵਿੱਚ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਹੋਟਲ ਚਲਾਉਣ ਵਾਲੀਆਂ ਦੋ ਭੈਣਾਂ ਨੇ ਦੋਸ਼ ਲਗਾਇਆ ਹੈ ਕਿ ਚੌਂਕੀ ਇੰਚਾਰਜ ਨੇ ਕਥਿਤ ਤੌਰ 'ਤੇ 20 ਹਜ਼ਾਰ ਰੁਪਏ ਪ੍ਰਤੀ ਮਹੀਨਾ "ਮਹੀਨਾਵਾਰੀ" (ਰਿਸ਼ਵਤ) ਦੀ ਮੰਗ ਕੀਤੀ ਸੀ। ਰਕਮ ਨਾ ਦੇਣ 'ਤੇ 29 ਜੁਲਾਈ ਦੀ ਰਾਤ ਨੂੰ ਹੋਟਲ ਵਿੱਚ ਵੜ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਪੀੜਤ ਔਰਤਾਂ ਦਾ ਦੋਸ਼ ਹੈ ਕਿ ਚੌਂਕੀ ਇੰਚਾਰਜ ਹਰਜਿੰਦਰ ਸਿੰਘ ਕੁਝ ਪੁਲਿਸ ਮੁਲਾਜ਼ਮਾਂ ਨਾਲ ਹੋਟਲ ਪਹੁੰਚੇ ਅਤੇ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਉਨ੍ਹਾਂ ਨਾਲ ਧੱਕਾਮੁੱਕੀ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਕਾਰਵਾਈ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੂੰ ਹੋਟਲ ਖਾਲੀ ਕਰਨ ਦੀ ਧਮਕੀ ਦਿੱਤੀ ਗਈ।
'ਦੋ ਮਹੀਨਿਆਂ ਤੋਂ ਹੋਟਲ ਬੰਦ ਸੀ, ਇਸ ਲਈ ਨਹੀਂ ਦਿੱਤੇ ਪੈਸੇ'
ਹੋਟਲ ਸੰਚਾਲਕਾ ਦਾ ਦਾਅਵਾ ਹੈ ਕਿ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਹਰ ਮਹੀਨੇ 20 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਪੈਸੇ ਦਿੰਦੀਆਂ ਸਨ, ਪਰ ਪਿਛਲੇ ਦੋ ਮਹੀਨਿਆਂ ਤੋਂ ਹੋਟਲ ਬੰਦ ਹੋਣ ਕਾਰਨ ਉਹ ਭੁਗਤਾਨ ਨਹੀਂ ਕਰ ਸਕੀਆਂ। ਇਸੇ ਗੁੱਸੇ ਵਿੱਚ ਆ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਤੋਂ ਪਹਿਲਾਂ ਹੋਟਲ ਦੇ ਜ਼ਿਆਦਾਤਰ ਸੀਸੀਟੀਵੀ ਕੈਮਰੇ ਬੰਦ ਕਰਵਾ ਦਿੱਤੇ ਗਏ ਸਨ, ਪਰ ਇੱਕ ਕੈਮਰਾ ਚੱਲਦਾ ਰਹਿ ਗਿਆ, ਜਿਸ ਵਿੱਚ ਪੂਰੀ ਘਟਨਾ ਰਿਕਾਰਡ ਹੋ ਗਈ। ਵਾਇਰਲ ਵੀਡੀਓ ਵਿੱਚ ਕਥਿਤ ਤੌਰ 'ਤੇ ਚੌਂਕੀ ਇੰਚਾਰਜ ਇੱਕ ਔਰਤ ਨੂੰ ਥੱਪੜ ਮਾਰਦੇ ਹੋਏ ਦਿਖਾਈ ਦੇ ਰਹੇ ਹਨ।
ਐਸ.ਐਸ.ਪੀ. ਦਾ ਬਿਆਨ:
ਰਿਪੋਰਟ ਦੇ ਆਧਾਰ 'ਤੇ ਹੋਵੇਗੀ ਕਾਰਵਾਈ
ਪੀੜਤ ਭੈਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਇਹ ਜਾਣਨਾ ਚਾਹੁੰਦੀਆਂ ਹਨ ਕਿ ਆਖਿਰ ਉਨ੍ਹਾਂ ਨੂੰ ਕਿਸ ਕਾਰਨ ਕੁੱਟਿਆ ਗਿਆ।
ਇਸ ਮਾਮਲੇ ਵਿੱਚ ਮੁਹਾਲੀ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਏ.ਐਸ.ਪੀ. ਗਜ਼ਲਪ੍ਰੀਤ ਕੌਰ ਤੋਂ ਰਿਪੋਰਟ ਮੰਗੀ ਜਾਵੇਗੀ। ਰਿਪੋਰਟ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਹੀ ਯੋਗ ਕਾਰਵਾਈ ਕੀਤੀ ਜਾਵੇਗੀ