ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਦੋ ਮਾਸੂਮ ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ; ਇਲਾਕੇ 'ਚ ਖ਼ੁਸ਼ੀ ਦਾ ਮਾਹੌਲ ਪਿੰਡ ਲੋਹਗੜ੍ਹ ’ਚ ਆਪਣੇ ਪਰਿਵਾਰ ਤੋਂ ਅਚਾਨਕ ਵਿਛੜੇ ਦੋ ਮਾਸੂਮ ਬੱਚਿਆਂ ਨੂੰ ਵੀਆਈਪੀ ਰੋਡ ਪੁਲਿਸ ਦੀ ਟੀਮ ਨੇ ਮੁਸਤੈਦੀ ਅਤੇ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਸਮੇਂ ਵਿਚ ਸੁਰੱਖਿਅਤ ਉਨ੍ਹਾਂ ਦੇ ਪਰਿਵਾਰ ਨਾਲ ਮਿਲਾ ਦਿੱਤਾ ਹੈ। ਬੱਚਿਆਂ ਨੂੰ ਸਹੀ-ਸਲਾਮਤ ਵਾਪਸ ਪਾ ਕੇ ਪਰਿਵਾਰਕ ਮੈਂਬਰਾਂ ਨੇ ਸੁੱਖ ਦਾ ਸਾਹ ਲਿਆ ਅਤੇ ਪੰਜਾਬ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ।
Publish Date: Sun, 26 Jul 2026 12:46 PM (IST)
Updated Date: Sun, 26 Jul 2026 12:50 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਪਿੰਡ ਲੋਹਗੜ੍ਹ ’ਚ ਆਪਣੇ ਪਰਿਵਾਰ ਤੋਂ ਅਚਾਨਕ ਵਿਛੜੇ ਦੋ ਮਾਸੂਮ ਬੱਚਿਆਂ ਨੂੰ ਵੀਆਈਪੀ ਰੋਡ ਪੁਲਿਸ ਦੀ ਟੀਮ ਨੇ ਮੁਸਤੈਦੀ ਅਤੇ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਸਮੇਂ ਵਿਚ ਸੁਰੱਖਿਅਤ ਉਨ੍ਹਾਂ ਦੇ ਪਰਿਵਾਰ ਨਾਲ ਮਿਲਾ ਦਿੱਤਾ ਹੈ। ਬੱਚਿਆਂ ਨੂੰ ਸਹੀ-ਸਲਾਮਤ ਵਾਪਸ ਪਾ ਕੇ ਪਰਿਵਾਰਕ ਮੈਂਬਰਾਂ ਨੇ ਸੁੱਖ ਦਾ ਸਾਹ ਲਿਆ ਅਤੇ ਪੰਜਾਬ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮਿਲੀ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਐਮਰਜੈਂਸੀ ਨੰਬਰ 112 'ਤੇ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਲੋਹਗੜ੍ਹ ਦੇ ਦੋ ਛੋਟੇ ਬੱਚੇ, ਜਿਨ੍ਹਾਂ ਦੀ ਉਮਰ ਕਰੀਬ 5 ਸਾਲ ਅਤੇ 4 ਸਾਲ ਹੈ, ਅਚਾਨਕ ਪਰਿਵਾਰ ਤੋਂ ਵਿਛੜ ਕੇ ਗਾਇਬ ਹੋ ਗਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵੀਆਈਪੀ ਰੋਡ ਦੇ ਬੀਟ ਇੰਚਾਰਜ ਏਐੱਸਆਈ ਨੀਰਜ ਕੁਮਾਰ ਨੇ ਬਿਨਾਂ ਕੋਈ ਸਮਾਂ ਗੁਆਏ ਤੁਰੰਤ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ।
ਪੁਲਿਸ ਟੀਮ ਵੱਲੋਂ ਆਧੁਨਿਕ ਤਕਨੀਕੀ ਸਾਧਨਾਂ ਅਤੇ ਸਥਾਨਕ ਸਰੋਤਾਂ ਦੀ ਮਦਦ ਨਾਲ ਬੱਚਿਆਂ ਦੀ ਪਛਾਣ ਕੀਤੀ ਗਈ ਅਤੇ ਕੁਝ ਹੀ ਸਮੇਂ ਵਿਚ ਉਨ੍ਹਾਂ ਦੇ ਪਰਿਵਾਰ ਦੇ ਠਿਕਾਣੇ ਦਾ ਪਤਾ ਲਗਾ ਲਿਆ ਗਿਆ। ਇਸ ਤੋਂ ਬਾਅਦ ਦੋਵਾਂ ਮਾਸੂਮ ਬੱਚਿਆਂ ਨੂੰ ਪੂਰੀ ਸੁਰੱਖਿਆ ਨਾਲ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ। ਬੱਚਿਆਂ ਦੇ ਸੁਰੱਖਿਅਤ ਵਾਪਸ ਮਿਲਣ 'ਤੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਪੁਲਿਸ ਦੀ ਇਸ ਤੁਰੰਤ ਕਾਰਵਾਈ ਅਤੇ ਮਨੁੱਖੀ ਪਹੁੰਚ ਦੀ ਭਰਪੂਰ ਸ਼ਲਾਘਾ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐਂਮਰਜੈਂਸੀ ਨੰਬਰ 'ਤੇ ਸਮੇਂ ਸਿਰ ਮਿਲੀ ਸੂਚਨਾ ਅਤੇ ਪੁਲਿਸ ਦੀ ਤੁਰੰਤ ਮੁਸਤੈਦੀ ਨਾਲ ਕਿਸੇ ਵੀ ਅਣਹੋਣੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ।