ਮੁਹਾਲੀ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਗਰਮਾ-ਗਰਮੀ : ਪੁਲਿਸ 'ਤੇ ਲੱਗੇ ਭਾਜਪਾ ਉਮੀਦਵਾਰਾਂ ਨੂੰ ਧਮਕਾਉਣ ਦੇ ਦੋਸ਼, ਵੀਡੀਓ ਵਾਇਰਲ
ਭਾਜਪਾ ਆਗੂ ਨੇ ਦੋਸ਼ ਲਾਇਆ ਹੈ ਕਿ ਮੁਹਾਲੀ ਦੇ ਇੱਕ ਪੁਲਿਸ ਥਾਣੇ ਦੇ ਐਸਐਚਓ ਦਾ ਰੀਡਰ ਸਿਵਲ ਵਰਦੀ ਵਿੱਚ ਸ਼ਰੇਆਮ ਇਲਾਕੇ ਵਿੱਚ ਘੁੰਮ ਰਿਹਾ ਹੈ ਅਤੇ ਭਾਜਪਾ ਉਮੀਦਵਾਰਾਂ ਅਤੇ ਵਰਕਰਾਂ ਨੂੰ ਧਮਕੀਆਂ ਦੇ ਰਿਹਾ ਹੈ। ਉਧਰ ਪੁਲਿਸ ਅਧਿਕਾਰੀ ਨੇ ਇਨ੍ਹਾਂ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਦੱਸਿਆ ਹੈ।
Publish Date: Sat, 16 May 2026 01:04 PM (IST)
Updated Date: Sat, 16 May 2026 01:08 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੁਲਿਸ 'ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਧਮਕਾਉਣ ਦੇ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ।
ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਪੁਲਿਸ ਨਾਲ ਕਾਫੀ ਬਹਿਸ ਵੀ ਹੋਈ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।