ਤਸ਼ੱਦਦ ਮਾਮਲੇ 'ਚ ਪੁਲਿਸ ਖ਼ਿਲਾਫ਼ ਖੋਲ੍ਹਿਆ ਮੋਰਚਾ, ਖਰੜ 'ਚ ਭਾਜਪਾ ਆਗੂਆਂ ਨੇ ਦਿੱਤਾ ਧਰਨਾ, ਪੀੜਤਾਂ ਲਈ ਮੰਗਿਆ ਇਨਸਾਫ਼
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਖਰੜ ਬੱਸ ਸਟੈਂਡ ਵਿਖੇ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਕਥਿਤ ਤੌਰ ’ਤੇ ਹੋਏ ਅਨਿਆਂ ਅਤੇ ਤਸ਼ੱਦਦ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਨਰਿੰਦਰ ਰਾਣਾ ਅਤੇ ਤਿੰਨੇ ਸਰਕਲ ਪ੍ਰਧਾਨ ਰਜਿੰਦਰ ਸ਼ਰਮਾ, ਖੁਸ਼ ਰਾਣਾ ਅਤੇ ਰਕੇਸ਼ ਗੁਪਤਾ, ਜਨਰਲ ਸਕੱਤਰ ਜਗਦੀਸ਼ ਸਿੰਘ ਔਜਲਾ, ਪ੍ਰੀਤੀ ਰਾਣਾ, ਪਵਨ ਮਨੋਚਾ ਸਮੇਤ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਧੱ
Publish Date: Wed, 09 Sep 2026 03:22 PM (IST)
Updated Date: Wed, 09 Sep 2026 03:24 PM (IST)
ਖਰੜ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਖਰੜ ਬੱਸ ਸਟੈਂਡ ਵਿਖੇ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਕਥਿਤ ਤੌਰ ’ਤੇ ਹੋਏ ਅਨਿਆਂ ਅਤੇ ਤਸ਼ੱਦਦ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਨਰਿੰਦਰ ਰਾਣਾ ਅਤੇ ਤਿੰਨੇ ਸਰਕਲ ਪ੍ਰਧਾਨ ਰਜਿੰਦਰ ਸ਼ਰਮਾ, ਖੁਸ਼ ਰਾਣਾ ਅਤੇ ਰਕੇਸ਼ ਗੁਪਤਾ, ਜਨਰਲ ਸਕੱਤਰ ਜਗਦੀਸ਼ ਸਿੰਘ ਔਜਲਾ, ਪ੍ਰੀਤੀ ਰਾਣਾ, ਪਵਨ ਮਨੋਚਾ ਸਮੇਤ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਅਤੇ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਨਿਰਪੱਖ ਤੇ ਸੁਤੰਤਰ ਜਾਂਚ ਕਰਵਾਈ ਜਾਵੇ।
ਆਗੂਆਂ ਨੇ ਕਿਹਾ ਕਿ ਜੇਕਰ ਜਾਂਚ ਵਿੱਚ ਸਰਕਾਰ ਜਾਂ ਕਿਸੇ ਜ਼ਿੰਮੇਵਾਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਨਾਲ ਹੀ, ਕੈਬਨਿਟ ਮੰਤਰੀ ਹਰਪਾਲ ਚੀਮਾ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨ ਅਨੁਸਾਰ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਭਾਜਪਾ ਹਰ ਨਾਗਰਿਕ ਦੇ ਹੱਕ, ਇਨਸਾਫ਼ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।