PSEB ਦੇ ਡੇਲੀਵੇਜ਼ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਪੰਜਾਬ ਦੀ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਪਗ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।
Publish Date: Mon, 17 Aug 2026 04:17 PM (IST)
Updated Date: Mon, 17 Aug 2026 04:20 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਇਆ।
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਪਗ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।
ਇਸ ਸਬੰਧੀ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਨੂੰ ਅਡਾਪਟ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਪਗ 525 ਕੱਚੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਗਏ ਸੀ।
ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਬੋਰਡ ਦੇ ਵੱਲੋਂ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕਮੇਟੀ ਅਜੇ ਤੱਕ ਕਿਸੇ ਨਤੀਜੇ ਤੇ ਨਹੀਂ ਪਹੁੰਚੀ। ਕਮੇਟੀ ਵਾਰ-ਵਾਰ ਮੀਟਿੰਗ ਰੱਖਕੇ ਮੁਲਤਵੀ ਕਰ ਦਿੰਦੀ ਹੈ।
ਬੋਰਡ ਦੇ ਕੱਚੇ ਲਗਪਗ 525 ਮੁਲਾਜ਼ਮਾਂ ’ਚੋਂ ਬਹੂਤ ਸਾਰੇ ਮੁਲਾਜ਼ਮ ਓਵਰਏਜ ਹੁੰਦੇ ਜਾ ਰਹੇ ਹਨ। ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜੱਥੇਬੰਦੀ ਵੱਲੋਂ ਇਸ ਸਬੰਧੀ ਕਈ ਵਾਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੱਚੇ ਮੁਲਾਜ਼ਮਾਂ ਦੀ ਕਿਸੇ ਨੇ ਇੱਕ ਨਾ ਸੁਣੀ।
ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਤਾਂ ਆਉਂਦੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜਿਮੇਵਾਰੀ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੂਬਾ ਪ੍ਰੈੱਸ ਸਕੱਤਰ ਤੇਜਿੰਦਰ ਸਿੰਘ, ਰਾਕੇਸ਼ ਰਾਣਾ ਸ਼ੀਟੂ ਜ਼ਿਲ੍ਹਾ ਜਨਰਲ ਸਕੱਤਰ, ਬਲਵੰਤ ਸਿੰਘ ਮੀਤ ਪ੍ਰਧਾਨ ਪੀ. ਆਈ. ਸੀ. ,ਜਨਰਲ ਸਕੱਤਰ ਇੰਦਰਜੀਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਵਿੰਦਰ ਸਿੰਘ ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਨਰਿੰਦਰ ਕੌਰ, ਰਾਜਪਾਲ ਕੌਰ, ਪ੍ਰੀਤੀ ਸ਼ਰਮਾ, ਗੁਰਜੀਤ ਕੌਰ, ਹਰਮੇਸ਼ ਕੌਰ, ਰਵਨੀਤ ਕੌਰ, ਸਮਿਕਸ਼ਾ ਸਮੇਤ ਵੱਡੀ ਗਿਣਤੀ ’ਚ ਮਹਿਲਾ ਕਰਮਚਾਰੀ ਵੀ ਹਾਜ਼ਰ ਸਨ।