- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਸਤੰਬਰ 2026 ’ਚ ਲਈ ਗਈ ਪੰਜਾਬੀ ਵਾਧੂ ਵਿਸ਼ਾ (ਸਪੈਸ਼ਲ ਪ੍ਰੀਖਿਆ) ਦਾ ਨਤੀਜਾ 2 ਨਵੰਬਰ 2026 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਸਤੰਬਰ 2026 ’ਚ ਲਈ ਗਈ ਪੰਜਾਬੀ ਵਾਧੂ ਵਿਸ਼ਾ (ਸਪੈਸ਼ਲ ਪ੍ਰੀਖਿਆ) ਦਾ ਨਤੀਜਾ 2 ਨਵੰਬਰ 2026 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜਿਹੜੇ ਪ੍ਰੀਖਿਆਰਥੀ ਆਪਣੇ ਨਤੀਜੇ ਤੋਂ ਸੰਤੁਸ਼ਟ ਨਹੀਂ ਹਨ ਅਤੇ ਆਪਣੀ ਉੱਤਰ-ਪੱਤਰੀ ਦੀ ਰੀ-ਚੈਕਿੰਗ ਜਾਂ ਰੀ-ਵੈਲੂਏਸ਼ਨ ਕਰਵਾਉਣਾ ਚਾਹੁੰਦੇ ਹਨ, ਉਹ ਪੰਜਾਬ ਬੋਰਡ ਦੀ ਵੈੱਬਸਾਈਟ ਤੋਂ ਸਬੰਧਤ ਫਾਰਮ ਡਾਊਨਲੋਡ ਕਰਕੇ ਭਰ ਸਕਦੇ ਹਨ।
ਬੋਰਡ ਮੈਨੇਜਮੈਂਟ ਨੇ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਫਾਰਮ ਭਰਨ ਉਪਰੰਤ ਬਣਦੀ ਫੀਸ ਸਮੇਤ ਆਪਣੀ ਅਰਜ਼ੀ ਬੋਰਡ ਦੇ ਮੁੱਖ ਦਫ਼ਤਰ ਜਾਂ ਸਬੰਧਤ ਖੇਤਰੀ ਦਫ਼ਤਰ ਵਿਚ 25 ਨਵੰਬਰ 2026 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਪ੍ਰੀਖਿਆਰਥੀ ਫਾਰਮ ਅਤੇ ਫੀਸ ਦੀ ਰਸੀਦ ਦਾ ਪ੍ਰਿੰਟ ਆਪਣੇ ਰਿਕਾਰਡ ਲਈ ਸੁਰੱਖਿਅਤ ਰੱਖਿਆ ਜਾਵੇ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਅਤੇ ਅਰਜ਼ੀ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਪ੍ਰੀਖਿਆਰਥੀ ਬੋਰਡ ਦੇ ਹੈਲਪਲਾਈਨ ਨੰਬਰ 9549-161-161 (Option 02) 'ਤੇ ਵੀ ਸੰਪਰਕ ਕਰ ਸਕਦੇ ਹਨ।