- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਹਾਂ-ਪੱਖੀ ਰਵੱਈਆ ਅਪਣਾਇਆ ਗਿਆ ਹੈ ਜਿਸ ਤੋਂ ਬਾਅਦ ਸੀਐੱਮ ਹਾਊਸ ਦੇ ਘਿਰਾਓ ਦਾ ਪ੍ਰੋਗਰਾਮ ਵੀ ਟਾਲਿਆ ਗਿਆ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਦੀ ਖਬਰ ਆਈ ਹੈ। ਸੀਐੱਮ ਰਿਹਾਇਸ਼ 'ਚ ਹੋਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਲੰਬਿਤ ਮੰਗਾਂ ਪ੍ਰਤੀ ਹਾਂ-ਪੱਖੀ ਭਰੋਸਾ ਮਿਲਣ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ 14 ਅਗਸਤ ਤਕ ਹੜਤਾਲ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਹਾਂ-ਪੱਖੀ ਰਵੱਈਆ ਅਪਣਾਇਆ ਗਿਆ ਹੈ ਜਿਸ ਤੋਂ ਬਾਅਦ ਸੀਐੱਮ ਹਾਊਸ ਦੇ ਘਿਰਾਓ ਦਾ ਪ੍ਰੋਗਰਾਮ ਵੀ ਟਾਲਿਆ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਅੱਜ ਦੂਜੇ ਦਿਨ ਵੀ ਸਰਕਾਰੀ ਬੱਸ ਸੇਵਾਵਾਂ ਠੱਪ ਰਹੀਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।