- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬੁੱਧਵਾਰ ਨੂੰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ "ਪੰਜਾਬ ਮੰਗਦਾ ਇਨਸਾਫ਼" ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੀ ਗੈਰ ਮੌਜੂਦਗੀ ਨੇ ਕਾਂਗਰਸ ਲੀਡਰਸ਼ਿਪ ਦੀ ਧੜੇਬੰਦੀ ਨੂੰ ਉਜਾਗਰ ਕੀਤਾ ਜਦੋਂਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂ ਮੌਜੂਦ ਰਹੇ।
_m.jpg)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਬੁੱਧਵਾਰ ਨੂੰ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ "ਪੰਜਾਬ ਮੰਗਦਾ ਇਨਸਾਫ਼" ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੀ ਗੈਰ ਮੌਜੂਦਗੀ ਨੇ ਕਾਂਗਰਸ ਲੀਡਰਸ਼ਿਪ ਦੀ ਧੜੇਬੰਦੀ ਨੂੰ ਉਜਾਗਰ ਕੀਤਾ ਜਦੋਂਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਆਗੂ ਮੌਜੂਦ ਰਹੇ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਬਰਿੰਦਰਮੀਤ ਸਿੰਘ ਪਾਹੜਾ ਗੁਰਦਾਸਪੁਰ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੀਨੀਅਰ ਆਗੂ ਗੁਰਸ਼ਰਨ ਸਿੰਘ ਰਿਆੜ ਅਤੇ ਰਾਜਪਾਲ ਸਿੰਘ ਮੁਹਾਲੀ ਸਮੇਤ ਹੋਰ ਆਗੂ ਹਾਜ਼ਰ ਸਨ।