- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਪਾਸ ਹੋਵੇ ਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸ ਦੀ ਕੋਈ ਵੀ ਫ਼ੀਸ ਨਹੀਂ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐੱਸਸੀ ਬੇਰੁਜ਼ਗਾਰਾਂ ਨੂੰ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ 2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਪਾਸ ਹੋਵੇ ਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸ ਦੀ ਕੋਈ ਵੀ ਫ਼ੀਸ ਨਹੀਂ ਹੈ।
ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰ ਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ’ਤੇ ਲੈ ਕੇ ਜਾਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਖੇਤੀਬਾੜੀ ਦੇ ਨਾਲ-ਨਾਲ ਚੰਗੇ ਕਾਰੋਬਾਰ ਲਈ ਡੇਅਰੀ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਚਾਹਵਾਨ ਐੱਸਸੀ ਲਾਭਪਾਤਰੀ ਡੇਅਰੀ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸਏਐੱਸ ਨਗਰ (ਮੁਹਾਲੀ) ਦੇ ਕਮਰਾ ਨੰ. 434, ਤੀਜੀ ਮੰਜ਼ਿਲ ਤੋਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਆਪਣਾ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 70099-82900, 82210-24797 ’ਤੇ ਸੰਪਰਕ ਕਰ ਸਕਦੇ ਹਨ।