v style="text-align: justify;"> ਸਤਵਿੰਦਰ ਸਿੰਘ ਧੜਾਕ, ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2020 ਵਿੱਚ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਬੁੱਧਵਾਰ 23 ਸਤੰਬਰ ਨੂੰ ਬੋਰਡ ਦੀ ਵੈਬਸਾਈਟ 'ਤੇ ਅੱਪਲੋਡ ਕਰ ਦਿੱਤਾ ਗਿਆ ਹੈ।

ਕੰਟਰੋਲਰ ਪ੍ਰੀਖਿਆਵਾਂ ਜੇਆਰ.ਮਹਿਰੋਕ ਨੇ ਦੱਸਿਆ ਸਬੰਧਤ ਪ੍ਰੀਖਿਆਰਥੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱੈਬਸਾਈਟ www.pseb.ac.in ਅਤੇ www.indiaresults.com 'ਤੇ ਆਪਣਾ ਨਤੀਜਾ ਦੇਖ ਸਕਣਗੇ।

ਸੂਚਨਾ ਅਨੁਸਾਰ ਵਾਧੂ ਵਿਸ਼ੇ ਦੀ ਇਸ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ ਡਿਜ਼ੀਲਾਕਰ ਰਾਹੀਂ ਹੀ ਉਪਲਬਧ ਕਰਵਾਏ ਜਾਣਗੇ।

Posted By: Sunil Thapa