ਪੰਜਾਬ ਦੇ 8,500 ਦੁਕਾਨਦਾਰਾਂ ਦੀ ਹੋਵੇਗੀ ਚਾਂਦੀ: ‘ਮੇਰੀ ਦੁਕਾਨ-ਮੇਰੇ ਨਾਮ’ ਸਕੀਮ ਨਾਲ ਮਿਲੇਗਾ ਲਾਭ, 7000 ਸ਼ਿਕਾਇਤਾਂ ਦਾ ਨਿਪਟਾਰਾ
ਮੀਟਿੰਗ 'ਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਵਾਈਸ ਚੇਅਰਮੈਨ ਨੇ ਵਿਸ਼ੇਸ਼ ਤੌਰ 'ਤੇ ਪਾਵਰਕੌਮ, ਗਮਾਡਾ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਆਖਿਆ ਕਿ ਉਹ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ 'ਚ ਤੇਜ਼ੀ ਲਿਆਉਣ ਤਾਂ ਜੋ ਵਪਾਰੀਆਂ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
Publish Date: Wed, 14 Oct 2026 04:35 PM (IST)
Updated Date: Wed, 14 Oct 2026 04:45 PM (IST)
ਦਰਸ਼ਨ ਸਿੰਘ ਸੋਢੀ, ਮੁਹਾਲੀ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਮਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦੀ ਹੱਲ ਲਈ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ-ਮੇਰੇ ਨਾਮ’ ਸਕੀਮ ਨਾਲ ਸੂਬੇ ਭਰ ਦੇ ਲਗਪਗ 8,500 ਦੁਕਾਨਦਾਰਾਂ ਨੂੰ ਵੱਡਾ ਲਾਭ ਮਿਲਣ ਦੀ ਉਮੀਦ ਹੈ। ਇਹ ਸਮੀਖਿਆ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠਲੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੀਤੀ ਗਈ। ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ 'ਚ ਕਮਿਸ਼ਨ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਅਨਿਲ ਠਾਕੁਰ ਨੇ ਦੱਸਿਆ ਕਿ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਵੱਲੋਂ ਪੰਜਾਬ ਭਰ 'ਚ ਲਗਪਗ 800 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਲਗਪਗ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਲਗਪਗ 1000 ਸ਼ਿਕਾਇਤਾਂ ਹਾਲੇ ਪ੍ਰਕਿਰਿਆ ਅਧੀਨ ਹਨ।
ਮੀਟਿੰਗ 'ਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਵਾਈਸ ਚੇਅਰਮੈਨ ਨੇ ਵਿਸ਼ੇਸ਼ ਤੌਰ 'ਤੇ ਪਾਵਰਕੌਮ, ਗਮਾਡਾ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਆਖਿਆ ਕਿ ਉਹ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ 'ਚ ਤੇਜ਼ੀ ਲਿਆਉਣ ਤਾਂ ਜੋ ਵਪਾਰੀਆਂ ਨੂੰ ਆਪਣੇ ਮਸਲੇ ਹੱਲ ਕਰਵਾਉਣ ਲਈ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਜ਼ਮੀਨੀ ਪੱਧਰ ਦੀਆਂ ਮੀਟਿੰਗਾਂ ਤੋਂ ਪ੍ਰਾਪਤ ਹੋਏ ਫੀਡਬੈਕ ਅਤੇ ਲੋੜਾਂ ਦੇ ਆਧਾਰ 'ਤੇ ਪੰਜਾਬ ਸਰਕਾਰ ਨੇ ਸਥਾਨਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਕਾਰਜਾਂ ਲਈ 40 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਹੈ। ਇਨ੍ਹਾਂ ਵਿੱਚ ਸਟ੍ਰੀਟ ਲਾਈਟਾਂ, ਪਾਰਕਿੰਗ ਦੀ ਮੁਰम्मत ਅਤੇ ਹੋਰ ਜ਼ਰੂਰੀ ਨਾਗਰਿਕ ਸਹੂਲਤਾਂ ਦੇ ਕੰਮ ਸ਼ਾਮਲ ਹਨ। ਹਰੇਕ ਜ਼ਿਲ੍ਹੇ ਲਈ ਇਨ੍ਹਾਂ ਕੰਮਾਂ ਵਾਸਤੇ 2 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਨੂੰ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਉਠਾਈਆਂ ਗਈਆਂ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਪਹਿਲਾਂ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਬਚੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ 'ਚ ਸ਼ਾਮਲ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਬਕਾਇਆ ਪਏ ਮਸਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਸਬੰਧਤ ਵਿਭਾਗਾਂ ਕੋਲ ਪਹੁੰਚ ਕੀਤੀ ਜਾਵੇਗੀ।
ਮੀਟਿੰਗ 'ਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਯਸ਼ਪਾਲ ਬਾਂਸਲ (ਖਰੜ), ਅਤੇ ਕਮਿਸ਼ਨ ਦੇ ਮੈਂਬਰ ਗਗਨਪ੍ਰੀਤ ਸਿੰਘ (ਡੇਰਾਬੱਸੀ) ਸਮੇਤ ਹੋਰ ਅਧਿਕਾਰੀ ਹਜ਼ਾਰ ਸਨ।