ਰਾਹੁਲ ਗਾਂਧੀ ਦੀ ਵਧਦੀ ਹਰਮਨਪਿਆਰਤਾ ਨੇ ਭਾਜਪਾ ਨੂੰ ਪਾਈ ਬਿਪਤਾ, ਲੋਕਾਂ ਦਾ ਕਾਂਗਰਸ ਵੱਲ ਵਧਿਆ ਝੁਕਾਅ ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਚੇਅਰਮੈਨ ਡਾ. ਅਨਿਲ ਜੈ ਹਿੰਦ ਡੇਰਾਬੱਸੀ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਅਹਿਮ ਬੈਠਕ ਦੌਰਾਨ ਉਨ੍ਹਾਂ ਦੇਸ਼ ਦੀ ਮੌਜੂਦਾ ਰਾਜਨੀਤਿਕ ਤੇ ਆਰਥਿਕ ਸਥਿਤੀ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਅਨਿਲ ਜੈ ਹਿੰਦ ਨੇ ਆਖਿਆ ਕਿ ਤਾਜ਼ਾ ਸਰਵੇਖਣਾਂ ਅਨੁਸਾਰ ਦੇਸ਼ ਵਿਚ ਰਾਹੁਲ ਗਾਂਧੀ ਦੀ ਲੋਕਪ੍ਰਿਅਤਾ ਦਾ ਗ੍ਰਾਫ਼ 55 ਤੋਂ 58 ਫ਼ੀਸਦੀ ਤੱਕ ਪਹੁੰਚ ਗਿਆ ਹੈ, ਜਦਕਿ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਘੱਟ ਕੇ 42 ਫ਼ੀਸਦੀ ਰਹਿ ਗਈ ਹੈ। ਉਨ੍ਹਾ
Publish Date: Fri, 14 Aug 2026 01:02 PM (IST)
Updated Date: Fri, 14 Aug 2026 01:03 PM (IST)
ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਚੇਅਰਮੈਨ ਡਾ. ਅਨਿਲ ਜੈ ਹਿੰਦ ਡੇਰਾਬੱਸੀ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਅਹਿਮ ਬੈਠਕ ਦੌਰਾਨ ਉਨ੍ਹਾਂ ਦੇਸ਼ ਦੀ ਮੌਜੂਦਾ ਰਾਜਨੀਤਿਕ ਤੇ ਆਰਥਿਕ ਸਥਿਤੀ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਅਨਿਲ ਜੈ ਹਿੰਦ ਨੇ ਆਖਿਆ ਕਿ ਤਾਜ਼ਾ ਸਰਵੇਖਣਾਂ ਅਨੁਸਾਰ ਦੇਸ਼ ਵਿਚ ਰਾਹੁਲ ਗਾਂਧੀ ਦੀ ਲੋਕਪ੍ਰਿਅਤਾ ਦਾ ਗ੍ਰਾਫ਼ 55 ਤੋਂ 58 ਫ਼ੀਸਦੀ ਤੱਕ ਪਹੁੰਚ ਗਿਆ ਹੈ, ਜਦਕਿ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਘੱਟ ਕੇ 42 ਫ਼ੀਸਦੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਜੀਦਗੀ, ਸਬਰ ਅਤੇ ਦੇਸ਼ ਦੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਦੀ ਸ਼ੈਲੀ ਕਾਰਨ ਹੁਣ ਭਾਜਪਾ ਆਗੂ ਵੀ ਉਨ੍ਹਾਂ ਵਿਰੁੱਧ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਲੱਗੇ ਹਨ।
ਦੇਸ਼ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਡਾ. ਜੈ ਹਿੰਦ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਸਮੇਂ ਮਾਤਰ 197 ਕਰੋੜ ਰੁਪਏ ਦੇ ਬਜਟ ਨਾਲ ਦੇਸ਼ ਵਿਚ ਆਈਆਈਟੀ, ਆਈਆਈਐੱਮ ਅਤੇ ਇਸਰੋ ਵਰਗੇ ਮਹਾਨ ਅਦਾਰਿਆਂ ਦੀ ਨੀਂਹ ਰੱਖੀ ਗਈ ਸੀ, ਜਿੱਥੇ ਆਮ ਬੱਚਿਆਂ ਨੂੰ ਨਾਮਾਤਰ ਫ਼ੀਸ 'ਤੇ ਮਿਆਰੀ ਸਿੱਖਿਆ ਮਿਲਦੀ ਸੀ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਕੇਂਦਰ ਸਰਕਾਰ ਦੇ 53 ਲੱਖ ਕਰੋੜ ਤੋਂ ਵੱਧ ਦੇ ਬਜਟ ਦੇ ਬਾਵਜੂਦ ਸਰਕਾਰੀ ਤੇ ਨਿੱਜੀ ਅਦਾਰਿਆਂ ਵਿਚ ਸਿੱਖਿ ਪਹੁੰਚ ਤੋਂ ਬਾਹਰ ਹੋ ਚੁੱਕੀ ਹੈ।
ਇਸ ਮੌਕੇ ਇਹ ਗੱਲ ਵੀ ਵਿਸ਼ੇਸ਼ ਚਰਚਾ ਦਾ ਕੇਂਦਰ ਰਹੀ ਕਿ ਡੇਰਾਬੱਸੀ ਇਲਾਕੇ ਵਿਚ ਮਹਾਤਮਾ ਜੋਤੀ ਰਾਓ ਫੂਲੇ ਦੀ ਸੋਚ ਅਤੇ ਮਾਣ-ਸਤਿਕਾਰ ਨੂੰ ਬਹਾਲ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪਾਰਟੀ ਹਾਈਕਮਾਡ ਵੀ ਬਹੁਤ ਖ਼ੁਸ਼ ਹੈ। ਇਸ ਮੌਕੇ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਪੰਜਾਬ ਵਿਚ 10-15 ਦਿਨਾਂ ਦਾ ਪ੍ਰਚਾਰ ਦੌਰਾ ਕਰਨ, ਕਿਉਂਕਿ ਸੂਬੇ ਦੇ ਨੌਜਵਾਨਾਂ ਵਿਚ ਉਨ੍ਹਾਂ ਪ੍ਰਤੀ ਭਾਰੀ ਉਤਸ਼ਾਹ ਹੈ।