ਸੁਰਜੀਤ ਸਿੰਘ ਕੋਹਾੜ, ਲਾਲੜੂ : ਸੰਯੁਕਤ ਕਿਸਾਨ ਮੌਰਚੇ ਦੇ ਸੱਦੇ 'ਤੇ ਅੱਜ ਰੇਲਵੇ ਸਟੇਸ਼ਨ ਲਾਲੜੂ ਤੇ ਦੱਪਰ ਵਿਖੇ ਕਿਸਾਨਾਂ ਵੱਲੋਂ ਸਵੇਰੇ 10 ਵਜੇ ਤੋਂ ਰੇਲਾਂ ਰੋਕ ਕੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾਂ ਦੇ ਸਬੰਧ ਵਿੱਚ ਜਿਥੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ।

ਉਥੇ ਹੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ। ਲਾਲੜੂ ਰੇਲਵੇ ਸਟੇਸ਼ਨ ਉੱਤੇ ਭਾਰਤੀ ਕਿਸਾਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਸਵੰਤ ਸਿੰਘ ਕੁਰਲੀ ਦੀ ਅਗਵਾਈ ਹੇਠ ਕਿਸਾਨਾਂ ਨੇ ਰੇਲਵੇ ਸਟੇਸ਼ਨ ਲਾਲੜੂ ਉੱਤੇ ਬੈਠ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਆਸ਼ੀਸ਼ ਮਿਸਰਾ ਟੇਨੀ ਨੂੰ ਤਾਂ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਮੋਦੀ ਸਰਕਾਰ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਨਾ ਹਟਾ ਕੇ ਇਕ ਤਰ੍ਹਾਂ ਨਾਲ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ, ਜਿਸ ਦਾ ਉਹ ਜ਼ੋਰਦਾਰ ਵਿਰੋਧ ਕਰਦੇ ਹਨ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ ਮੰਗ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਰਾਣਾ, ਸੁਭਾਸ਼ ਰਾਣਾ ਲਾਲੜੂ, ਭੁਪਿੰਦਰ ਸਿੰਘ ਜੰਡਲੀ, ਗੁਰਭਜਨ ਸਿੰਘ, ਰਣਜੀਤ ਸਿੰਘ ਧਰਮਗੜ੍ਹ, ਜਸਵੰਤ ਆਲਮਗੀਰ, ਗੁਰਚਰਨ ਸਿੰਘ ਜੌਲਾ, ਹਰਵਿੰਦਰ ਟੋਨੀ ਜਲਾਲਪੁਰ ਆਦਿ ਵੀ ਹਾਜ਼ਰ ਸਨ। ਇਸੇ ਪ੍ਰਕਾਰ ਦੱਪਰ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਵੱਲੋਂ ਰੇਲਵੇ ਲਾਈਨ ਉੱਤੇ ਬੈਠ ਕੇ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਾਰਜਕਾਰਨੀ ਮੈਂਬਰ ਤੇ ਜਿਲ੍ਹਾ ਮੋਹਾਲੀ ਦੇ ਉੱਪ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੋਲੀ, ਕਰਮ ਸਿੰਘ ਕਾਰਕੌਰ ਤੇ ਸ੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਕੇ ਕਿਸਾਨ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਹੈ, ਉਥੇ ਹੀ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾਂ ਦੇ ਸਬੰਧ ਵਿੱਚ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਹਾਲੇ ਵੀ ਮੰਤਰੀ ਮੰਡਲ ਵਿੱਚ ਰੱਖ ਕੇ ਕਿਸਾਨਾਂ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਉੱਤੇ ਬਰਦਾਸਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲਖੀਮਪੁਰ ਖੀਰੀ ਦੇ ਮ੍ਰਿਤਕ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਤੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋ ਤੱਕ ਉਹ ਭਾਜਪਾ ਦਾ ਵਿਰੋਧ ਕਰਦੇ ਰਹਿਣਗੇ। ਇਸ ਮੌਕੇ ਕੁਲਦੀਪ ਸਿੰਘ ਸਰਸੀਣੀ ,ਬਲਜਿੰਦਰ ਸਿੰਘ ਸਰਪੰਚ ਚਡਿਆਲਾ, ਹਰੀ ਸਿੰਘ ਬਹੌੜਾ ,ਸੇਰ ਸਿੰਘ ਸੈਕਟਰੀ,ਕਾਮਰੇਡ ਰਵਿੰਦਰ ਸਿੰਘ ਦੱਪਰ,ਮੋਹਨ ਸਿੰਘ ਕਸੌਲੀ ,ਭਾਗ ਸਿੰਘ,ਲਾਭ ਸਿੰਘ ਅਮਲਾਲਾ, ਨਾਨੂੰ ਸਿੰਘ ਜਨੇਤਪੁਰ, ਬਲਜੀਤ ਸਿੰਘ ਭਾਊ ,ਗੁਰਬਾਜ ਸਿੰਘ ਫਤਿਹਪੁਰ ਬੇਹੜਾ,ਰਣਜੀਤ ਸਿੰਘ ਭਗਵਾਨਪੁਰ,ਸੁਰਿੰਦਰ ਸਿੰਘ ਧਰਮਗੜ ,ਨਰਿੰਦਰ ਸਿੰਘ ,ਕਮਲਜੀਤ ਸਿੰਘ ਧਨੋਨੀ,ਅਵਤਾਰ ਸਿੰਘ ਜਵਾਹਰਪੁਰ,ਨਿੱਕਾ ਸਿੰਘ,ਜਗਤਾਰ ਸਿਂਘ ਝਰਮੜੀ , ਭਾਗ ਸਿੰਘ ਖੇੜੀ ਜੱਟਾਂ ਸਮੇਤ ਕਿਸਾਨ ਵੀਰ ਹਾਜਰ ਸਨ।

Posted By: Rajnish Kaur