- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਾਣੇ ਰਿਸ਼ਵਤਖੋਰੀ ਤੇ ਡਰੱਗ ਨੈਕਸਸ ਮਾਮਲੇ ’ਚ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਨੇ ਹੁੰਦਲ ਨੂੰ ਨਿਆਂਇਕ ਹਿਰਾਸਤ ’ਚ ਭੇਜਣ ਦੇ ਹੁਕਮ ਦਿੱਤੇ ਸਨ। ਇਸੇ ਦੌਰਾਨ ਏਐੱਨਟੀਐੱਫ਼ ਨੇ 2017 ’ਚ ਐੱਸਟੀਐੱਫ਼ ਵੱਲੋਂ ਦਰਜ ਐੱਫਆਈਆਰ ਨੰ. 1 ’ਚ ਉਸ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕਰਕੇ ਮੁੜ ਗ੍ਰਿਫ਼ਤਾਰ ਕਰ ਲਿਆ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ਼) ਨੇ ਸ਼ੁੱਕਰਵਾਰ ਨੂੰ ਨਵੇਂ ਐੱਨਡੀਪੀਐੱਸ ਮਾਮਲੇ ’ਚ ਗ੍ਰਿਫ਼ਤਾਰ ਕਰਕੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਏਐੱਨਟੀਐੱਫ਼ ਨੇ ਸੱਤ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਦਾ ਬਚਾਅ ਪੱਖ ਦੇ ਸੀਨੀਅਰ ਵਕੀਲ ਐੱਚਐੱਸ ਧਨੋਆ ਨੇ ਵਿਰੋਧ ਕੀਤਾ।
ਪੁਰਾਣੇ ਰਿਸ਼ਵਤਖੋਰੀ ਤੇ ਡਰੱਗ ਨੈਕਸਸ ਮਾਮਲੇ ’ਚ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਨੇ ਹੁੰਦਲ ਨੂੰ ਨਿਆਂਇਕ ਹਿਰਾਸਤ ’ਚ ਭੇਜਣ ਦੇ ਹੁਕਮ ਦਿੱਤੇ ਸਨ। ਇਸੇ ਦੌਰਾਨ ਏਐੱਨਟੀਐੱਫ਼ ਨੇ 2017 ’ਚ ਐੱਸਟੀਐੱਫ਼ ਵੱਲੋਂ ਦਰਜ ਐੱਫਆਈਆਰ ਨੰ. 1 ’ਚ ਉਸ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕਰਕੇ ਮੁੜ ਗ੍ਰਿਫ਼ਤਾਰ ਕਰ ਲਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ। ਏਐੱਨਟੀਐੱਫ਼ ਵੱਲੋਂ ਇਸ ਮਾਮਲੇ ’ਚ ਹੁੰਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ।