v> ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਟੋਕੀਓ ਉਲੰਪਿਕ ’ਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਥੇ ਸਪੋਰਟਸ ਸਟੇਡੀਅਮ, ਸੈਕਟਰ-78 ਤੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ।

ਇਸ ਮੌਕੇ ਉਹਨਾਂ ਨਾਲ ਸਕੱਤਰ ਖੇਡ ਰਾਜ ਕਮਲ ਚੌਧਰੀ, ਸੰਯੁਕਤ ਸਕੱਤਰ ਖੇਡਾਂ ਕਰਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਓਲੰਪਿਕ ’ਚ ਸੋਨ ਤਮਗਾ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਰੂਪ ’ਚ 2.25 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲਿਆਂ ਨੂੰ 1.5 ਕਰੋੜ ਰੁਪਏ ਜਦਕਿ ਕਾਂਸੀ ਤਮਗਾ ਜੇਤੂਆਂ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਹਾਕੀ ’ਚ ਪ੍ਰਮੁੱਖ ਦਾਅਵੇਦਾਰ ਵਜੋਂ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਾਂ ਕਿਉਂਕਿ ਕੌਮੀ ਹਾਕੀ ਟੀਮ ਦੇ ਅੱਧੇ ਖਿਡਾਰੀ ਸੂਬੇ ’ਚੋਂ ਲਏ ਜਾਣ ਦੀ ਉਮੀਦ ਹੈ।

Posted By: Jagjit Singh