- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਪਲੇਅ-ਵੇਅ ਸਕੂਲ ਜਾਂ ਸੰਸਥਾ ਬਿਨਾਂ ਰਜਿਸਟ੍ਰੇਸ਼ਨ ਦੇ ਚਲਦੀ ਪਾਈ ਗਈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦਰਸ਼ਨ ਸਿੰਘ ਸੋਢੀ, ਮੁਹਾਲੀ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ 'ਚ ਕੰਮ ਕਰ ਰਹੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈਸੀਸੀਈ ਸੇਵਾਵਾਂ ਪ੍ਰਦਾਨ ਕਰ ਰਹੀਆਂ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਅਤੇ ਸੰਬੰਧਿਤ ਸੰਸਥਾਵਾਂ ਲਈ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਸ ਲਈ ਸੰਚਾਲਕ ਜਲਦੀ ਤੋਂ ਜਲਦੀ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਮੋਹਾਲੀ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਰਜਿਸਟ੍ਰੇਸ਼ਨ ਦੀ ਕਾਰਵਾਈ ਪੂਰੀ ਕਰਨ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਪਲੇਅ-ਵੇਅ ਸਕੂਲ ਜਾਂ ਸੰਸਥਾ ਬਿਨਾਂ ਰਜਿਸਟ੍ਰੇਸ਼ਨ ਦੇ ਚਲਦੀ ਪਾਈ ਗਈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਅਤੇ ਸੰਸਥਾਵਾਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਿਆਰੀ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।