Sad News : ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ ਨਹੀਂ ਰਹੇ, 28 ਮਾਰਚ ਨੂੰ ਵਿਦਾਇਗੀ ਯਾਤਰਾ ਉਪਰੰਤ ਹੋਵੇਗਾ ਸਸਕਾਰ
ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਲੰਬਿਆਂ ਸਾਹਿਬ ਦੇ ਸੇਵਕ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਵੀਰਵਾਰ ਦੁਪਹਿਰੇ ਸੱਚਖੰਡ ਪਿਆਨਾ ਕਰ ਗਏ।
Publish Date: Thu, 26 Mar 2026 08:36 PM (IST)
Updated Date: Thu, 26 Mar 2026 08:38 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਈਸ਼ਰ ਸਿੰਘ ਲੰਬਿਆਂ ਸਾਹਿਬ ਦੇ ਸੇਵਕ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲੇ ਵੀਰਵਾਰ ਦੁਪਹਿਰੇ ਸੱਚਖੰਡ ਪਿਆਨਾ ਕਰ ਗਏ।
ਉਨ੍ਹਾਂ ਨੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ ਅੱਠ ਮੁਹਾਲੀ ਵਿਖੇ ਆਖ਼ਰੀ ਸਾਹ ਲਏ, ਇਸ ਉਪਰੰਤ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸਦੀ ਖ਼ਬਰ ਜਦੋਂ ਸੰਗਤਾਂ ਨੇ ਸੁਣੀ ਤਾਂ ਵੱਡੀ ਗਿਣਤੀ ਵਿਚ ਸੰਗਤਾਂ, ਸਿੱਖ ਪੰਥ ਦੀਆਂ ਮਹਾਨ ਹਸਤੀਆਂ, ਸੰਤ ਮਹਾਂਪੁਰਖ, ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਪੁੱਜਣੀਆਂ ਸ਼ੁਰੂ ਹੋਈਆਂ।
ਇਸ ਉਪਰੰਤ ਸੰਤਾਂ ਦਾ ਸਰੀਰ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ ਹੈ। ਇਸ ਉਪਰੰਤ ਅਸਥਾਨ ਦੇ ਮੁਖੀ ਸੰਤ ਬਾਬਾ ਉਮਰਾਓ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ ਕਿ ਸ੍ਰੀਮਾਨ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਸਾਹਿਬ ਵਾਲਿਆਂ ਦੀ ਵਿਦਾਇਗੀ ਯਾਤਰਾ 28 ਮਾਰਚ ਦਿਨ ਸ਼ਨਿਚਰਵਾਰ ਸਵੇਰੇ 9 ਵਜੇ ਆਰੰਭ ਹੋਵੇਗੀ। ਇਸ ਵਿਚ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼ 8 ਮੁਹਾਲੀ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਸੈਕਟਰ 82, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਧੰਨਾ ਭਗਤ ਫੇਜ਼ 8, ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ ਅੱਠ ਵਾਪਸੀ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼ 8 ਮੁਹਾਲੀ ਵਿਖੇ ਅੰਤਿਮ ਸੰਸਕਾਰ ਦੁਪਹਿਰ 2 ਵਜੇ ਕੀਤਾ ਜਾਵੇਗਾ।