- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬਧ ਹਨ।

ਸਟਾਫ ਰਿਪੋਰਟਰ, ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਦਾਖ਼ਲਾ ਲੈਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਤਰੀਕ 31 ਅਗਸਤ ਨਿਰਧਾਰਿਤ ਕੀਤੀ ਹੈ।
ਅੱਜ ਇਥੇ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 1 ਸਤੰਬਰ ਤੋਂ 31 ਅਕਤੂਬਰ 2026 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ। ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲਬਧ ਹੈ, ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀ ਸਿੱਧੇ ਤੌਰ 'ਤੇ ਵੀ ਪੰਜਾਬ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬਧ ਹਨ।