ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ, ਮੋਹਾਲੀ ਦੇ MAX ਹਸਪਤਾਲ 'ਚ ਲਏ ਆਖਰੀ ਸਾਹ
ਲਾਲ ਸਿੰਘ ਪੰਜਾਬ ਕਾਂਗਰਸ ਦੇ ਉਨ੍ਹਾਂ ਚੋਣਵੇਂ ਆਗੂਆਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਦਹਾਕਿਆਂ ਤੱਕ ਪਾਰਟੀ ਦੀ ਨਿਰਸਵਾਰਥ ਸੇਵਾ ਕੀਤੀ। ਉਨ੍ਹਾਂ ਨੂੰ ਪਾਰਟੀ ਦਾ ਇੱਕ 'ਵਫ਼ਾਦਾਰ ਸਿਪਾਹੀ' ਮੰਨਿਆ ਜਾਂਦਾ ਸੀ। ਉਹ ਕਈ ਵਾਰ ਵਿਧਾਇਕ ਚੁਣੇ ਗਏ ਅਤੇ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਮੰਤਰਾਲਿਆਂ ਦਾ ਕਾਰਜਭਾਰ ਸੰਭਾਲਿਆ। ਖ਼ਾਸ ਕਰਕੇ ਮਾਲ ਵਿਭਾਗ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Publish Date: Sat, 28 Mar 2026 01:52 PM (IST)
Updated Date: Sat, 28 Mar 2026 02:27 PM (IST)
ਰਣਜੀਤ ਸਿੰਘ ਰਾਣਾ/ਨਵਦੀਪ ਢੀਂਗਰਾ ਐਸ ਏ ਐਸ ਨਗਰ/ਪਟਿਆਲਾ: ਪੰਜਾਬ ਦੀ ਸਿਆਸਤ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। । ਉਨ੍ਹਾਂ ਨੇ ਮੋਹਾਲੀ ਦੇ MAX ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੇ ਜਾਣ ਨਾਲ ਪੰਜਾਬ ਕਾਂਗਰਸ ਅਤੇ ਸੂਬੇ ਦੇ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਲਾਲ ਸਿੰਘ ਪੰਜਾਬ ਕਾਂਗਰਸ ਦੇ ਉਨ੍ਹਾਂ ਚੋਣਵੇਂ ਆਗੂਆਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਦਹਾਕਿਆਂ ਤੱਕ ਪਾਰਟੀ ਦੀ ਨਿਰਸਵਾਰਥ ਸੇਵਾ ਕੀਤੀ। ਉਨ੍ਹਾਂ ਨੂੰ ਪਾਰਟੀ ਦਾ ਇੱਕ 'ਵਫ਼ਾਦਾਰ ਸਿਪਾਹੀ' ਮੰਨਿਆ ਜਾਂਦਾ ਸੀ। ਉਹ ਕਈ ਵਾਰ ਵਿਧਾਇਕ ਚੁਣੇ ਗਏ ਅਤੇ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਮੰਤਰਾਲਿਆਂ ਦਾ ਕਾਰਜਭਾਰ ਸੰਭਾਲਿਆ। ਖ਼ਾਸ ਕਰਕੇ ਮਾਲ ਵਿਭਾਗ ਅਤੇ ਖੇਤੀਬਾੜੀ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
ਪਾਰਟੀ ਅਤੇ ਸੂਬੇ ਨੂੰ ਵੱਡਾ ਘਾਟਾ
ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਲਾਲ ਸਿੰਘ ਜੀ ਦੀ ਮੌਤ ਨਾਲ ਕਾਂਗਰਸ ਨੇ ਇੱਕ ਅਜਿਹਾ ਤਜਰਬੇਕਾਰ ਆਗੂ ਗੁਆ ਦਿੱਤਾ ਹੈ ਜੋ ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਜੁੜਿਆ ਹੋਇਆ ਸੀ।