ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਵਿਰੁੱਧ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਲਾਇਆ ਧਰਨਾ, ਕਿਹਾ-ਅਣਐਲਾਨੇ ਕੱਟਾਂ ਨੇ ਲੋਕਾਂ ਦਾ ਜਿਉਣਾ ਕੀਤਾ ਦੁੱਭਰ
ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਸਰਪਲੱਸ ਬਿਜਲੀ ਸੂਬੇ ਵਜੋਂ ਜਾਣਿਆ ਜਾਂਦਾ ਸੀ ਪਰ ਹੁਣ ਅੱਤ ਦੀ ਗਰਮੀ ਵਿਚ ਬਿਜਲੀ ਦੇ ਅਣ ਐਲਾਨੇ ਕੱਟਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰਕੇ ਰੱਖਿਆ ਹੋਇਆ ਹੈ।
Publish Date: Thu, 30 Apr 2026 12:13 PM (IST)
Updated Date: Thu, 30 Apr 2026 12:16 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਵੀਰਵਾਰ ਨੂੰ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਸਰਪਲੱਸ ਬਿਜਲੀ ਸੂਬੇ ਵਜੋਂ ਜਾਣਿਆ ਜਾਂਦਾ ਸੀ ਪਰ ਹੁਣ ਅੱਤ ਦੀ ਗਰਮੀ ਵਿਚ ਬਿਜਲੀ ਦੇ ਅਣ ਐਲਾਨੇ ਕੱਟਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕਰਕੇ ਰੱਖਿਆ ਹੋਇਆ ਹੈ।
ਇਸ ਮੌਕੇ ਸੀਨੀਅਰ ਆਗੂ ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਸੁਖਵਿੰਦਰ ਸਿੰਘ ਛਿੰਦੀ, ਹਰਜਿੰਦਰ ਸਿੰਘ ਬਰਿਆਲੀ, ਨੰਬਰਦਾਰ ਹਰਵਿੰਦਰ ਸਿੰਘ, ਤਰਸੇਮ ਸਿੰਘ ਗੰਧੋਂ, ਅਮਨ ਪੂਨੀਆ, ਸਤਨਾਮ ਸਿੰਘ ਗਿੱਲ ਲਾਂਡਰਾਂ, ਸਿਮਰਨ ਸਿੰਘ ਢਿੱਲੋਂ, ਕੁਲਦੀਪ ਸਿੰਘ ਬੈਂਰੋਪੁਰ, ਬਿਕਰਮਜੀਤ ਸਿੰਘ ਗੀਗੇਮਾਜਰਾ, ਅਵਤਾਰ ਸਿੰਘ ਗੋਸਲ, ਸਤਵੰਤ ਕੌਰ ਜੌਹਲ, ਸੋਨੀਆ ਸੰਧੂ, ਐਸਓਆਈ ਦੇ ਪ੍ਰਧਾਨ ਢਿੱਲੋਂ, ਬਲਵਿੰਦਰ ਸਿੰਘ ਲਖਨੌਰ, ਜਗਤਾਰ ਸਿੰਘ ਬਿੱਲਾ ਸਮੇਤ ਹੋਰਨਾਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।