- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
SGPC ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕੂ ਐਕਟ (ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ) ਬਣਾਉਣ ਦੇ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਕੈਬਨਿਟ ਤੇ ਸਮੂਹ ਸਿੱਖ ਵਿਧਾਇਕਾਂ ਨੂੰ ਤਲਬ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅਪਣਾਏ ਜਾ ਰਹੇ ਰਵੱਈਏ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ 'ਚ ਭਗਵੰਤ ਮਾਨ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਪੋਸਟਰ ਫੜੇ ਹੋਏ ਸਨ। ਬੁਲਾਰਿਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਦੇ ਦੋਖੀ ਤੇ ਖਾਲਸਾ ਪੰਥ ਵਿਰੋਧੀ ਭਗਵੰਤ ਮਾਨ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ।
ਇਸ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਸ ਭਖਵੇਂ ਮੁੱਦੇ 'ਤੇ ਅਹਿਮ ਮੀਟਿੰਗ ਵਿੱਚ ਜਿਸ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਅਕਾਲੀ ਆਗੂ ਸਾਧੂ ਸਿੰਘ ਖਲੌਰ ਸਤਿੰਦਰ ਸਿੰਘ ਗਿੱਲ ਜਸਵਿੰਦਰ ਸਿੰਘ ਜੱਸੀ ਪਰਦੀਪ ਸਿੰਘ ਭਾਰਜ ਸੁਖਵਿੰਦਰ ਸਿੰਘ ਛਿੰਦੀ ਕਰਮ ਸਿੰਘ ਬਬਰਾ ਮਨਜੀਤ ਸਿੰਘ ਮਾਨ ਬਿਕਰਮ ਸਿੰਘ ਗੀਗੇਮਾਜਰਾ ਬਲਵਿੰਦਰ ਸਿੰਘ ਲਖਨੌਰ ਅਤਵਾਰ ਸਿੰਘ ਗੋਸਲ ਸਾਬਕਾ ਸਰਪੰਚ ਦਾਊਂ ਜਗਤਾਰ ਸਿੰਘ ਕੁੰਬੜਾ ਅਕਾਲੀ ਕੌਂਸਲਰ ਹਰਦੀਪ ਸਿੰਘ ਪ੍ਰੀਤਮ ਸਿੰਘ ਅਤੇ ਹੋਰ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।