ਮੁਹਾਲੀ 'ਚ ਚੱਲੀਆਂ ਗੋਲੀਆਂ: ਜਨਮਦਿਨ ਦੀ ਪਾਰਟੀ ਦੌਰਾਨ ਨੌਜਵਾਨ ਸਮੇਤ ਲੜਕੀ ’ਤੇ ਹਮਲਾ, ਹਾਲਤ ਗੰਭੀਰ
ਪ੍ਰਤੱਖਦਰਸ਼ੀਆਂ ਮੁਤਾਬਕ ਹਮਲਾਵਰ ਦੋ ਬਾਈਕਾਂ ’ਤੇ ਸਵਾਰ ਹੋ ਕੇ ਆਏ ਸਨ। ਮੌਕੇ 'ਤੇ ਪਹੁੰਚਦਿਆਂ ਹੀ ਉਨ੍ਹਾਂ ਦੀ ਸਲਮਾਨ ਅਤੇ ਉਸ ਦੇ ਦੋਸਤਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਬਾਈਕ ਸਵਾਰਾਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਅਨੁਸਾਰ ਲਗਪਗ 4 ਤੋਂ 5 ਰੋਂਦ ਫਾਇਰ ਕੀਤੇ ਗਏ। ਇਸ ਹਮਲੇ ’ਚ ਸਲਮਾਨ ਦੀ ਬਾਂਹ 'ਚ ਗੋਲੀ ਲੱਗੀ, ਜਦਕਿ ਨਾਲ ਮੌਜੂਦ ਸੁਮਨ ਨਾਮ ਦੀ ਲੜਕੀ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
Publish Date: Mon, 31 Aug 2026 10:56 AM (IST)
Updated Date: Mon, 31 Aug 2026 10:59 AM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ। ਮੁਹਾਲੀ ਦੇ ਫੇਜ਼-1 ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਮੋਹਾਲੀ (ਖੇੜਾ ਨੇੜੇ) ਵਿਚ ਦੇਰ ਰਾਤ ਕਰੀਬ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਜਨਮਦਿਨ ਮਨਾ ਰਹੇ ਨੌਜਵਾਨਾਂ ’ਤੇ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
4 ਤੋਂ 5 ਰੋਂਦ ਚਲਾ ਕੇ ਫਰਾਰ ਹੋਏ ਹਮਲਾਵਰ
ਚਸ਼ਮਦੀਦਾਂ ਮੁਤਾਬਕ ਹਮਲਾਵਰ ਦੋ ਬਾਈਕਾਂ ’ਤੇ ਸਵਾਰ ਹੋ ਕੇ ਆਏ ਸਨ। ਮੌਕੇ 'ਤੇ ਪਹੁੰਚਦਿਆਂ ਹੀ ਉਨ੍ਹਾਂ ਦੀ ਸਲਮਾਨ ਅਤੇ ਉਸ ਦੇ ਦੋਸਤਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਬਾਈਕ ਸਵਾਰਾਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਅਨੁਸਾਰ ਲਗਪਗ 4 ਤੋਂ 5 ਰੋਂਦ ਫਾਇਰ ਕੀਤੇ ਗਏ। ਇਸ ਹਮਲੇ ’ਚ ਸਲਮਾਨ ਦੀ ਬਾਂਹ 'ਚ ਗੋਲੀ ਲੱਗੀ, ਜਦਕਿ ਨਾਲ ਮੌਜੂਦ ਸੁਮਨ ਨਾਮ ਦੀ ਲੜਕੀ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
12ਵੀਂ ਜਮਾਤ 'ਚ ਪੜ੍ਹਦਾ ਹੈ ਜ਼ਖਮੀ ਸਲਮਾਨ
ਜ਼ਖਮੀ ਸਲਮਾਨ ਦੇ ਵੱਡੇ ਭਰਾ ਰਿਜ਼ਵਾਨ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਹਾਲੇ 12ਵੀਂ ਜਮਾਤ ਵਿੱਚ ਪੜ੍ਹਦਾ ਹੈ। ਵਾਰਦਾਤ ਤੋਂ ਬਾਅਦ ਮੌਕੇ 'ਤੇ ਮੌਜੂਦ ਦੋਸਤਾਂ ਨੇ ਤੁਰੰਤ ਦੋਵਾਂ ਜ਼ਖਮੀਆਂ (ਸਲਮਾਨ ਅਤੇ ਸੁਮਨ) ਨੂੰ ਇਲਾਜ ਲਈ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਲੜਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੇਜ਼-1 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾਸਥਲ ਤੋਂ ਗੋਲੀਆਂ ਦੇ ਖਾਲੀ ਖੋਲ ਬਰਾਮਦ ਕੀਤੇ ਹਨ ਅਤੇ ਮੌਕੇ 'ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਪਹਿਲੂ ਦੀ ਜਾਂਚ ਕਰ ਰਹੀ ਹੈ ਕਿ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ ਜਾਂ ਨਸ਼ੇ ਦੇ ਮਾਮਲੇ ਨੂੰ ਲੈ ਕੇ ਮੌਕੇ 'ਤੇ ਹੋਈ ਬਹਿਸ ਕਾਰਨ।