SKM ਦਾ ਵੱਡਾ ਐਲਾਨ: ਅੱਜ ਤੋਂ ਸ਼ੁਰੂ ਹੋਵੇਗਾ ਪੱਕਾ ਮੋਰਚਾ, ਸੈਂਕੜੇ ਟਰੈਕਟਰ-ਟਰਾਲੀਆਂ ਨਾਲ ਪਹੁੰਚੇ ਕਿਸਾਨ ਪੰਜਾਬ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਅੱਜ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਸੋਮਵਾਰ ਰਾਤ ਤੱਕ 250 ਟਰੈਕਟਰ ਟਰਾਲੀਆਂ ਲੈ ਕੇ ਪਹੁੰਚ ਗਏ ਸੀ ਅਤੇ ਹੁਣ ਤੱਕ ਲਗਭਗ 300 ਟਰੈਕਟਰ ਟਰਾਲੀਆਂ ਲੈ ਕੇ ਕਿਸਾਨ ਪਹੁੰਚ ਚੁੱਕੇ ਹਨ। ਰਾਤੀਂ ਪਹੁੰਚੇ ਕਿਸਾਨਾਂ ਚੋਂ ਕਾਫ਼ੀ ਕਿਸਾਨਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚ ਠਹਿਰਾਅ ਕੀਤਾ ਗਿਆ ਜਦਕਿ ਕਾਫ਼ੀ ਕਿਸਾਨਾਂ ਨੇ ਸੜਕ ਉੱਤੇ ਟਰੈਕਟਰ ਟਰਾਲੀਆਂ ਲਗਾ ਕੇ ਸਟੇਜ ਨੇੜੇ ਡੇਰਾ ਲਾਇਆ। ਪੰਜਾਬ ਭਰ ਚ
Publish Date: Tue, 01 Sep 2026 10:39 AM (IST)
Updated Date: Tue, 01 Sep 2026 10:41 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਅੱਜ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਸੋਮਵਾਰ ਰਾਤ ਤੱਕ 250 ਟਰੈਕਟਰ ਟਰਾਲੀਆਂ ਲੈ ਕੇ ਪਹੁੰਚ ਗਏ ਸੀ ਅਤੇ ਹੁਣ ਤੱਕ ਲਗਭਗ 300 ਟਰੈਕਟਰ ਟਰਾਲੀਆਂ ਲੈ ਕੇ ਕਿਸਾਨ ਪਹੁੰਚ ਚੁੱਕੇ ਹਨ। ਰਾਤੀਂ ਪਹੁੰਚੇ ਕਿਸਾਨਾਂ ਚੋਂ ਕਾਫ਼ੀ ਕਿਸਾਨਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚ ਠਹਿਰਾਅ ਕੀਤਾ ਗਿਆ ਜਦਕਿ ਕਾਫ਼ੀ ਕਿਸਾਨਾਂ ਨੇ ਸੜਕ ਉੱਤੇ ਟਰੈਕਟਰ ਟਰਾਲੀਆਂ ਲਗਾ ਕੇ ਸਟੇਜ ਨੇੜੇ ਡੇਰਾ ਲਾਇਆ। ਪੰਜਾਬ ਭਰ ਚੋਂ ਕਿਸਾਨ ਆਪਣੇ ਨਾਲ ਰਾਸ਼ਨ ਪਾਣੀ ਲੈ ਕੇ ਆਏ ਹਨ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਭੰਗੂ, ਜਗਮੋਹਨ ਸਿੰਘ ਉੱਪਲ, ਦਲਬੀਰ ਸਿੰਘ, ਰਵਨੀਤ ਸਿੰਘ ਬਰਾੜ ਅਤੇ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਪਿਛਲੇ ਦਿਨੀਂ ਮੁਹਾਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਨਾਲ ਹੋਈ ਸਾਂਝੀ ਮੀਟਿੰਗ ਸ਼ਾਂਤਮਈ ਪ੍ਰਦਰਸ਼ਨ ਲਈ ਆਪਸੀ ਸਹਿਮਤੀ ਬਣ ਗਈ ਸੀ।
ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ 'ਤੇ (ਚੰਡੀਗੜ੍ਹ ਦੀ ਹੱਦ ਤੋਂ ਸ਼ੁਰੂ ਹੋ ਕੇ ਬੈਸਟੈੱਕ ਮਾਲ ਤੱਕ ਸੜਕ ਦੇ ਇਕ ਪਾਸੇ) ਧਰਨਾ ਦੇਣ ਲਈ ਜਗ੍ਹਾ ਅਲਾਟ ਕੀਤੀ ਗਈ ਹੈ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਧਰਨੇ ਦੌਰਾਨ ਪੀਣ ਵਾਲੇ ਪਾਣੀ, ਸਫ਼ਾਈ, ਮੋਬਾਈਲ ਟਾਇਲਟਾਂ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਅੱਜ ਸ਼ੁਰੂ ਹੋਣ ਵਾਲੇ ਪ੍ਰਦਰਸ਼ਨ ਸਬੰਧੀ ਸੱਤ ਸਤੰਬਰ ਤੱਕ ਪੱਕੇ ਮੋਰਚੇ ਵਿਚ ਆਉਣ ਵਾਲੇ ਕਿਸਾਨ ਮੁਹਾਲੀ ਵਾਲੇ ਆਪਣੇ ਵਾਹਨ ਖੜੇ ਕਰਨਗੇ ਅਤੇ ਕੁੱਝ ਪੈਂਡਾ ਪੈਦਲ ਚੱਲ ਕੇ ਧਰਨੇ ਵਿੱਚ ਵਿਚ ਸ਼ਾਮਲ ਹੋਣਗੇ।
ਕਿਸਾਨ ਆਗੂਆਂ ਨੇ ਮੰਗਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨ ਦੇ ਆਧਾਰ 'ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਵਿਵਾਦ ਦਾ ਹੱਲ ਕੀਤਾ ਜਾਵੇ। ਪੰਜਾਬ ਰੀ-ਆਰਗੇਨਾਈਜ਼ੇਸ਼ਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇ। ਉਨ੍ਹਾਂ ਅਮਰੀਕਾ ਨਾਲ ਹੋਣ ਵਾਲੇ ਪ੍ਰਸਤਾਵਿਤ ਮੁਫ਼ਤ ਵਪਾਰ ਸਮਝੌਤੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਮੁੱਢੋਂ ਰੱਦ ਕੀਤਾ ਜਾਵੇ।
ਕਣਕ ਅਤੇ ਝੋਨੇ ਸਮੇਤ ਬਾਕੀ ਸਾਰੀਆਂ ਫ਼ਸਲਾਂ 'ਤੇ ਸੀ2+50 ਫੀਸਦੀ ਦੇ ਫਾਰਮੂਲੇ ਅਨੁਸਾਰ ਐਮਐਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਡੈੱਮ ਸੇਫ਼ਟੀ ਐਕਟ, ਬਿਜਲੀ ਸੋਧ ਬਿੱਲ ਅਤੇ ਸੀਡ (ਬੀਜ) ਬਿੱਲ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਸਮਾਜਿਕ ਸੁਰੱਖਿਆ ਦਿੱਤੀ ਜਾਵੇ।