- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੇ ਧਰਨੇ ਨੂੰ ਅੱਜ ਤਿੰਨ ਦਿਨ ਹੋ ਗਏ ਪਰ ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਕਿਸੇ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੇ ਤਾਲਮੇਲ ਨਹੀਂ ਕੀਤਾ ਪ੍ਰੰਤੂ ਅੱਜ ਬਾਅਦ ਦੁਪਹਿਰ 2 ਵਜੇ ਦੇ ਆਸਪਾਸ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਹੋਵੇਗੀ। ਜਿਸ ਵਿੱਚ ਸਾਰੀਆਂ ਜਥੇਬੰਦੀਆਂ ਦਾ ਇੱਕ-ਇੱਕ ਸੀਨੀਅਰ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਵੇਗਾ।

ਦਰਸ਼ਨ ਸੋਢੀ, ਮੁਹਾਲੀ : ਪੰਜਾਬ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਬੈਨਰ ਹੇਠ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ 'ਚ ਦਾਖ਼ਲ ਹੋ ਗਿਆ।
ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਅੱਜ ਸਵੇਰੇ ਹੋਈ ਸਾਂਝੀ ਮੀਟਿੰਗ ਫੈਸਲਾ ਲਿਆ ਗਿਆ ਕਿ ਰੋਜ਼ਾਨਾ ਸਵੇਰੇ 11 ਵਜੇ ਤੋਂ ਦੋ ਵਜੇ ਤੱਕ ਸਟੇਜ ਦੀ ਕਾਰਵਾਈ ਚੱਲੇਗੀ ਅਤੇ ਇੱਕ-ਇੱਕ ਬੁਲਾਰਾ ਸਿਰਫ਼ ਇੱਕ ਮਸਲੇ 'ਤੇ ਹੀ ਬੋਲੇਗਾ।
ਵੱਖ ਵੱਖ ਮਸਲਿਆਂ ਦੇ ਮਾਹਰਾਂ ਨੂੰ ਮੰਚ 'ਤੇ ਬੁਲਾਉਣ ਲਈ ਸੱਦਾ ਭੇਜਿਆ ਜਾਵੇਗਾ। ਕੋਰ ਕਮੇਟੀ ਵੱਲੋਂ ਮੀਡੀਆ ਸੈਲ ਬਣਾਇਆ ਗਿਆ।
ਕਿਸਾਨਾਂ ਦੇ ਧਰਨੇ ਨੂੰ ਅੱਜ ਤਿੰਨ ਦਿਨ ਹੋ ਗਏ ਪਰ ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਕਿਸੇ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੇ ਤਾਲਮੇਲ ਨਹੀਂ ਕੀਤਾ ਪ੍ਰੰਤੂ ਅੱਜ ਬਾਅਦ ਦੁਪਹਿਰ 2 ਵਜੇ ਦੇ ਆਸਪਾਸ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਹੋਵੇਗੀ। ਜਿਸ ਵਿੱਚ ਸਾਰੀਆਂ ਜਥੇਬੰਦੀਆਂ ਦਾ ਇੱਕ-ਇੱਕ ਸੀਨੀਅਰ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਵੇਗਾ।
ਇਸ ਮੀਟਿੰਗ ਤੋਂ ਬਾਅਦ ਐਸਕੇਐਮ ਦੀ ਆਪਣੀ ਮੀਟਿੰਗ ਹੋਵੇਗੀ ਅਤੇ ਯੂਟੀ ਪ੍ਰਸ਼ਾਸਨ ਦੇ ਹੁੰਗਾਰੇ ਨੂੰ ਦੇਖਣ ਮਗਰੋਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਅੱਜ ਤੀਜੇ ਦਿਨ ਵੀ ਪੰਜਾਬ ਭਰ 'ਚੋਂ ਹੋਰ ਕਿਸਾਨ ਵੀ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਦੁਪਹਿਰ ਤੱਕ ਇੱਥੇ ਵੱਡੀ ਭੀੜ ਜਮ੍ਹਾਂ ਹੋਣ ਦੀ ਸੰਭਾਵਨਾ ਹੈ।