ਤੇਜ਼ ਰਫ਼ਤਾਰ ਕਾਰ ਦਾ ਕਹਿਰ: ਬਾਈਕ ਸਵਾਰ ਨੂੰ ਦਰੜਿਆ, ਦਰਦਨਾਕ ਹਾਦਸੇ 'ਚ ਮੌਤ
ਡੇਰਾਬੱਸੀ-ਬਰਵਾਲਾ ਰੋਡ ’ਤੇ ਸ਼ਨਿਚਰਵਾਰ ਨੂੰ ਵਾਪਰੇ ਸੜਕ ਹਾਦਸੇ ’ਚ 66 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਉਹ ਡੇਰਾਬੱਸੀ ਟਰੱਕ ਯੂਨੀਅਨ ਤੋਂ ਆਪਣੇ ਘਰ ਰੋਟੀ ਖਾਣ ਲਈ ਜਾ ਰਿਹਾ ਸੀ ਕਿ ਰਸਤੇ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ।
Publish Date: Sun, 23 Aug 2026 11:40 AM (IST)
Updated Date: Sun, 23 Aug 2026 11:41 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਬਰਵਾਲਾ ਰੋਡ ’ਤੇ ਸ਼ਨਿਚਰਵਾਰ ਨੂੰ ਵਾਪਰੇ ਸੜਕ ਹਾਦਸੇ ’ਚ 66 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਉਹ ਡੇਰਾਬੱਸੀ ਟਰੱਕ ਯੂਨੀਅਨ ਤੋਂ ਆਪਣੇ ਘਰ ਰੋਟੀ ਖਾਣ ਲਈ ਜਾ ਰਿਹਾ ਸੀ ਕਿ ਰਸਤੇ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਲਸ਼ਨ ਕੁਮਾਰ ਆਪਣੀ ਮੋਟਰਸਾਈਕਲ ’ਤੇ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਗੁਲਸ਼ਨ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਤੇ ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਜਾਮ ਦੀ ਸਥਿਤੀ ਬਣ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਪਹਿਲਾਂ ਆਵਾਜਾਈ ਨੂੰ ਸੁਚਾਰੂ ਕਰਵਾਇਆ। ਗੰਭੀਰ ਜ਼ਖ਼ਮੀ ਗੁਲਸ਼ਨ ਕੁਮਾਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੁਲਸ਼ਨ ਕੁਮਾਰ ਦੇ ਦੋ ਬੱਚੇ ਹਨ। ਅਚਾਨਕ ਵਾਪਰੇ ਹਾਦਸੇ ਕਾਰਨ ਪਰਿਵਾਰ ’ਚ ਸੋਗ ਦੀ ਲਹਿਰ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੇ ਨਾਲ-ਨਾਲ ਵਾਹਨ ਚਾਲਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।