- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰਾਤ ਦੇ ਸਮੇਂ ਸੜਕਾਂ 'ਤੇ ਹਨੇਰਾ ਹੋਣ ਕਾਰਨ ਇਹ ਪਸ਼ੂ ਨਜ਼ਰ ਨਹੀਂ ਆਉਂਦੇ, ਜਿਸ ਕਰਕੇ ਦੁਪਹੀਆ ਵਾਹਨ ਚਾਲਕ ਸਭ ਤੋਂ ਵੱਧ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਬੱਚਿਆਂ ਅਤੇ ਬਜ਼ੁਰਗਾਂ ਦਾ ਘਰਾਂ ਤੋਂ ਬਾਹਰ ਗਲੀਆਂ ਵਿਚ ਨਿਕਲਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਰਿਹਾ।

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਕਾਲਜ ਰੋਡ 'ਤੇ ਸਥਿਤ ਸ਼ਕਤੀ ਨਗਰ ਦੇ ਵਸਨੀਕ ਅੱਜਕੱਲ੍ਹ ਗਲੀਆਂ ਅਤੇ ਸੜਕਾਂ 'ਤੇ ਝੁੰਡ ਬਣਾ ਕੇ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਵੱਧ ਰਹੀ ਸਮੱਸਿਆ ਤੋਂ ਡਾਹਢੇ ਪਰੇਸ਼ਾਨ ਹਨ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਨਗਰ ਕੌਂਸਲ ਦੇ ਅਧਿਕਾਰੀ ਇਸ ਗੰਭੀਰ ਸਮੱਸਿਆ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਦੁਸ਼ਵਾਰ ਹੋ ਚੁੱਕਾ ਹੈ।
ਸਥਾਨਕ ਵਸਨੀਕਾਂ ਅਨੁਸਾਰ ਸੜਕਾਂ ਅਤੇ ਗਲੀਆਂ ਵਿਚ ਦਿਨ-ਰਾਤ ਘੁੰਮਦੇ ਇਹ ਬੇਸਹਾਰਾ ਪਸ਼ੂ ਅਕਸਰ ਆਪਸ ’ਚ ਭਿੜ ਜਾਂਦੇ ਹਨ ਜਾਂ ਵਾਹਨ ਚਾਲਕਾਂ ਅੱਗੇ ਆ ਜਾਂਦੇ ਹਨ। ਇਸ ਕਾਰਨ ਹੁਣ ਤੱਕ ਅਨੇਕਾਂ ਛੋਟੇ-ਵੱਡੇ ਹਾਦਸੇ ਵਾਪਰ ਚੁੱਕੇ ਹਨ। ਇਨ੍ਹਾਂ ਹਾਦਸਿਆਂ ਵਿਚ ਕਈ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਚੁੱਕੇ ਹਨ, ਜਦਕਿ ਕਈ ਮਾਸੂਮ ਆਪਣੀ ਜਾਨ ਤੱਕ ਗੁਆ ਚੁੱਕੇ ਹਨ।
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਰਾਤ ਦੇ ਸਮੇਂ ਸੜਕਾਂ 'ਤੇ ਹਨੇਰਾ ਹੋਣ ਕਾਰਨ ਇਹ ਪਸ਼ੂ ਨਜ਼ਰ ਨਹੀਂ ਆਉਂਦੇ, ਜਿਸ ਕਰਕੇ ਦੁਪਹੀਆ ਵਾਹਨ ਚਾਲਕ ਸਭ ਤੋਂ ਵੱਧ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਬੱਚਿਆਂ ਅਤੇ ਬਜ਼ੁਰਗਾਂ ਦਾ ਘਰਾਂ ਤੋਂ ਬਾਹਰ ਗਲੀਆਂ ਵਿਚ ਨਿਕਲਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਰਿਹਾ। ਸ਼ਕਤੀ ਨਗਰ ਦੇ ਵਸਨੀਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਤੁਰੰਤ ਫੜ ਕੇ ਗਊਸ਼ਾਲਾਵਾਂ ਵਿਚ ਭੇਜਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਹੋਰ ਕੀਮਤੀ ਜਾਨ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।