ਜ਼ਿਲ੍ਹੇ 'ਚ ਪ੍ਰੀਖਿਆਵਾਂ ਨੂੰ ਲੈ ਕੇ ਸਖ਼ਤੀ, ਕੇਂਦਰਾਂ ਦੇ 300 ਮੀਟਰ ਦਾਇਰੇ ’ਚ 5 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ , 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 01 ਸਤੰਬਰ ਤੋਂ 22 ਸਤੰਬਰ 2026 ਤੱਕ ਕਰਵਾਈਆਂ ਜਾ ਰਹੀਆਂ ਵੱਖ-ਵੱਖ ਪ੍ਰੀਖਿਆਵਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।
Publish Date: Wed, 02 Sep 2026 11:50 AM (IST)
Updated Date: Wed, 02 Sep 2026 11:53 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ , 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 01 ਸਤੰਬਰ ਤੋਂ 22 ਸਤੰਬਰ 2026 ਤੱਕ ਕਰਵਾਈਆਂ ਜਾ ਰਹੀਆਂ ਵੱਖ-ਵੱਖ ਪ੍ਰੀਖਿਆਵਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਅਨੁਸਾਰ ਪ੍ਰੀਖਿਆਵਾਂ ਵਾਲੇ ਸਕੂਲਾਂ ਦੇ 300 ਮੀਟਰ ਦੇ ਘੇਰੇ ਵਿਚ ਪ੍ਰੀਖਿਆ ਦੌਰਾਨ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਪ੍ਰੀਖਿਆਵਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ 01 ਸਤੰਬਰ 2026 ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਲਈ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰੀਖਿਆ ਕੇਂਦਰਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਕਰਨ।