ਵਿਦਿਆਰਥੀਆਂ ਦਾ ਇੰਤਜ਼ਾਰ ਖਤਮ: PSEB ਇਸ ਦਿਨ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ, ਚੈੱਕ ਕਰੋ ਤਰੀਕਾਂ
ਉਨ੍ਹਾਂ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਦੇ ਮੁਲਾਂਕਣ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਹੁਣ ਅੰਤਿਮ ਨਤੀਜੇ ਨੂੰ ਡਿਜੀਟਲ ਰੂਪ ਵਿੱਚ ਤਿਆਰ ਕਰ ਲਿਆ ਗਿਆ ਹੈ। ਬੋਰਡ ਮੁਖੀ ਨੇ ਦੱਸਿਆ ਕਿ ਉਸੇ ਦਿਨ ਹੀ ਦਸਵੀਂ ਅਤੇ ਬਾਰ੍ਹਵੀਂ ਦਾ ਸਾਰਾ ਨਤੀਜਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤਾ ਜਾਵੇਗਾ।
Publish Date: Fri, 08 May 2026 01:31 PM (IST)
Updated Date: Fri, 08 May 2026 01:34 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਵਿੱਚ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨਿਆ ਜਾਵੇਗਾ।
ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਕਰਦਿਆਂ 11 ਮਈ ਨੂੰ ਦਸਵੀਂ ਜਮਾਤ ਦਾ ਨਤੀਜਾ ਨੂੰ ਐਲਾਨਿਆ ਜਾਵੇਗਾ, ਜਦੋਂਕਿ ਦੋ ਦਿਨ ਬਾਅਦ 13 ਮਈ ਨੂੰ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਦੇ ਮੁਲਾਂਕਣ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਹੁਣ ਅੰਤਿਮ ਨਤੀਜੇ ਨੂੰ ਡਿਜੀਟਲ ਰੂਪ ਵਿੱਚ ਤਿਆਰ ਕਰ ਲਿਆ ਗਿਆ ਹੈ।
ਬੋਰਡ ਮੁਖੀ ਨੇ ਦੱਸਿਆ ਕਿ ਉਸੇ ਦਿਨ ਹੀ ਦਸਵੀਂ ਅਤੇ ਬਾਰ੍ਹਵੀਂ ਦਾ ਸਾਰਾ ਨਤੀਜਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿੱਤਾ ਜਾਵੇਗਾ।
ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਰੋਲ ਨੰਬਰ ਭਰ ਕੇ ਆਪਣਾ ਨਤੀਜਾ ਦੇਖ ਸਕਣਗੇ।