- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਅਧਿਆਪਕਾਂ ਨੇ ਇਨਸਾਫ਼ ਦੀ ਉਡੀਕ ਛੱਡ ਕੇ ਹੁਣ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਅਪੀਲ 'ਤੇ ਅਧਿਆਪਕ ਦਿਵਸ ਦੇ ਮੌਕੇ 5 ਸਤੰਬਰ ਨੂੰ ਬਾਅਦ ਦੁਪਹਿਰ 2:15 ਵਜੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਗੇਟ ਬਾਹਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸਰਕਾਰੀ ਮੈਰੀਟੋਰੀਅਸ ਸਕੂਲ ਸੈਕਟਰ-70 (ਮੁਹਾਲੀ) ’ਚ ਤਾਇਨਾਤ ਸਮੂਹ ਸਟਾਫ਼ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਰਾਹ 'ਤੇ ਹਨ। ਪਰ ਹੁਣ ਤੱਕ ਉਨ੍ਹਾਂ ਦੀ ਕਿਸੇ ਨੇ ਬਾਂਹ ਨਹੀਂ ਫੜ੍ਹੀ ।
ਪੀੜਤ ਅਧਿਆਪਕਾਂ ਨੇ ਇਨਸਾਫ਼ ਦੀ ਉਡੀਕ ਛੱਡ ਕੇ ਹੁਣ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਅਪੀਲ 'ਤੇ ਅਧਿਆਪਕ ਦਿਵਸ ਦੇ ਮੌਕੇ 5 ਸਤੰਬਰ ਨੂੰ ਬਾਅਦ ਦੁਪਹਿਰ 2:15 ਵਜੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਗੇਟ ਬਾਹਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮੁਹਾਲੀ ਦੇ ਵਿਕਾਸ ਭਵਨ ਵਿਖੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਆ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਅਤੇ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।