- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਆਗੂਆਂ ਵਿਕਰਮ ਦੇਵ, ਦਿਗਵਿਜੈ ਪਾਲ ਅਤੇ ਐਨਡੀ ਤਿਵਾੜੀ ਅਤੇ ਹੋਰਨਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਮਾਤਰਾ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਅਤੇ ਤਰੱਕੀ ਦੇ ਮਾਮਲੇ ਵਿੱਚ ਸਬੰਧਤ ਅਧਿਆਪਕਾਂ ਨੂੰ ਦੁਰ ਦੁਰਾਡੇ ਸਕੂਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਅੱਠ ਜਥੇਬੰਦੀਆਂ ਵੱਲੋਂ ਬੁੱਧਵਾਰ ਨੂੰ ਸਾਂਝੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕੀਤਾ ਗਿਆ। ਮੁੱਖ ਗੇਟ ਦੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਪੁਲਿਸ ਨੂੰ ਝਕਾਨੀ ਦੇ ਕੇ ਸਿੱਖਿਆ ਭਵਨ ਦੀ ਚੌਥੀ ਮੰਜ਼ਿਲ 'ਤੇ ਚੜ੍ਹ ਗਏ ਅਤੇ ਡੀਪੀਆਈ ਦਫ਼ਤਰ ਦੇ ਮੂਹਰੇ ਧਰਨਾ ਲਗਾ ਕੇ ਬੈਠ ਗਏ।
ਅਧਿਆਪਕਾਂ ਆਗੂਆਂ ਵਿਕਰਮ ਦੇਵ, ਦਿਗਵਿਜੈ ਪਾਲ ਅਤੇ ਐਨਡੀ ਤਿਵਾੜੀ ਅਤੇ ਹੋਰਨਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਮਾਤਰਾ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਅਤੇ ਤਰੱਕੀ ਦੇ ਮਾਮਲੇ ਵਿੱਚ ਸਬੰਧਤ ਅਧਿਆਪਕਾਂ ਨੂੰ ਦੁਰ ਦੁਰਾਡੇ ਸਕੂਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਮੌਜੂਦਾ ਨੀਤੀ ਤੋਂ ਅਜਿਹਾ ਜਾਪਦਾ ਹੈ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਤਰੱਕੀਆਂ ਨਹੀਂ ਬਲਕਿ ਸਜ਼ਾ ਦਿੱਤੀ ਗਈ ਹੈ।
ਇਸ ਧਰਨਾ ਪ੍ਰਦਰਸ਼ਨ ਵਿਚ ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ, ਡੀਟੀਐਫ,ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਿਕ), ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ, ਐਸਸੀ/ਬੀਸੀ ਯੂਨੀਅਨ ਪੰਜਾਬ, ਬੀ.ਐੱਡ. ਫਰੰਟ (ਬਿਲਗਾ), ਅਧਿਆਪਕ ਦਲ ਪੰਜਾਬ ਸਮੇਤ ਅੱਠ ਜਥੇਬੰਦੀਆਂ ਦੇ ਕਾਰਕੁੰਨ ਡਟੇ ਹੋਏ ਹਨ।