- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪਿਛਲੇ 8 ਸਾਲਾਂ ਤੋਂ ਅਧਿਆਪਕ ਪ੍ਰਮੋਸ਼ਨਾਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਮੁਹਾਲੀ ਰੈਲੀ ਦੌਰਾਨ ਵੱਡੀ ਗਿਣਤੀ 'ਚ ਅਧਿਆਪਕ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨਗੇ।

ਮੁਹਾਲੀ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐਫ) ਵੱਲੋਂ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਮੁਹਾਲੀ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਭਰ 'ਚੋਂ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖਾਲੀ ਗਰਾਊਂਡ ਵਿੱਚ ਪਹੁੰਚਣਗੇ। ਜਿੱਥੋਂ ਉਹ ਮਾਰਚ ਕਰਦੇ ਹੋਏ ਸਿੱਖਿਆ ਭਵਨ ਪਹੁੰਚਣਗੇ।
ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪਿਛਲੇ 8 ਸਾਲਾਂ ਤੋਂ ਅਧਿਆਪਕ ਪ੍ਰਮੋਸ਼ਨਾਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਮੁਹਾਲੀ ਰੈਲੀ ਦੌਰਾਨ ਵੱਡੀ ਗਿਣਤੀ 'ਚ ਅਧਿਆਪਕ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨਗੇ।
ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਾਇਮਰੀ ਤੋਂ ਮਾਸਟਰ ਕੇਡਰ ਦੀਆਂ ਪਿਛਲੇ 8 ਸਾਲਾਂ ਤੋਂ ਪੈਂਡਿੰਗ ਪਈਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ।