- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਤੇਜ਼ ਰਫ਼ਤਾਰ ਕਾਰ ਸੜਕ ਕੰਢੇ ਲੱਗੇ ਬਿਜਲੀ ਦੇ ਖੰਭਿਆਂ ਨਾਲ ਜਾ ਟਕਰਾਈ। ਟੱਕਰ ਲੱਗਣ ਕਾਰਨ ਬਿਜਲੀ ਦੇ ਭਾਰੀ ਖੰਭੇ ਜੜ੍ਹੋਂ ਉੱਖੜ ਕੇ ਟੁੱਟ ਗਏ ਅਤੇ ਕਾਰ ਦੇ ਪਰਖੱਚੇ ਉੱਡ ਗਏ।

ਅਮਰਜੀਤ ਸਿੰਘ, ਪੰਜਾਬੀ ਜਾਗਰਣ ਕੁਰਾਲੀ : ਕੁਰਾਲੀ-ਸਿਸਵਾਂ ਮੁੱਖ ਮਾਰਗ 'ਤੇ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਦੇ ਕੁਝ ਨਾਬਾਲਗ ਬੱਚੇ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਕਾਰ ਚਲਾ ਰਹੇ ਸਨ। ਬੇਕਾਬੂ ਹੋਈ ਇਸ ਕਾਰ ਨੇ ਸੜਕ 'ਤੇ ਜਾ ਰਹੇ ਇੱਕ ਮੋਟਰਸਾਈਕਲ ਚਾਲਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਤੇਜ਼ ਰਫ਼ਤਾਰ ਕਾਰ ਸੜਕ ਕੰਢੇ ਲੱਗੇ ਬਿਜਲੀ ਦੇ ਖੰਭਿਆਂ ਨਾਲ ਜਾ ਟਕਰਾਈ। ਟੱਕਰ ਲੱਗਣ ਕਾਰਨ ਬਿਜਲੀ ਦੇ ਭਾਰੀ ਖੰਭੇ ਜੜ੍ਹੋਂ ਉੱਖੜ ਕੇ ਟੁੱਟ ਗਏ ਅਤੇ ਕਾਰ ਦੇ ਪਰਖੱਚੇ ਉੱਡ ਗਏ।
ਇਸ ਦੌਰਾਨ ਮੋਟਰਸਾਈਕਲ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਵੱਲੋਂ ਜ਼ਖ਼ਮੀ ਚਾਲਕ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਜ਼ਖ਼ਮੀ ਨੌਜਵਾਨ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ।
ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਾਬਾਲਗ ਬੱਚਿਆਂ ਨੂੰ ਗੱਡੀ ਦੇਣ ਵਾਲੇ ਮਾਪਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਜਾਨਲੇਵਾ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।