ਮੁਹਾਲੀ ਦੇ ਟੀਡੀਆਈ ਸਿਟੀ 'ਚ ਬੇਨਿਯਮੀਆਂ ਦਾ ਮਾਮਲਾ ED ਕੋਲ ਪੁੱਜਾ, ਰੈਜੀਡੈਂਟ ਵੈਲਫੇਅਰ ਸੁਸਾਇਟੀ ਨੇ ਪੱਤਰ ਲਿਖ ਕੇ ਜਾਂਚ ਦੀ ਕੀਤੀ ਮੰਗ
ਉਨ੍ਹਾਂ ਦੋਸ਼ ਲਾਇਆ ਕਿ ਟੀਡੀਆਈ ਸਿਟੀ ਦੇ ਬਿਲਡਰ ਵੱਲੋਂ ਗਮਾਡਾ/ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਸੈਕਟਰਾਂ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਹਨ। ਮਾਮਲੇ ਦੀ ਤਹਿ ਤੱਕ ਜਾਣ ਲਈ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
Publish Date: Wed, 27 May 2026 01:00 PM (IST)
Updated Date: Wed, 27 May 2026 01:01 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਦੇ ਟੀਡੀਆਈ ਸਿਟੀ ਵਿਚ ਕਥਿਤ ਬੇਨਿਯਮੀਆਂ ਦਾ ਮਾਮਲਾ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕੋਲ ਪਹੁੰਚ ਗਿਆ ਹੈ।
ਇਸ ਸਬੰਧੀ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ-110 ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਅਤੇ ਸਮੂਹ ਮੈਂਬਰਾਂ ਨੇ ਈਡੀ ਨੂੰ ਪੱਤਰ ਲਿਖ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਸੈਕਟਰ ਵਾਸੀਆਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸਰਬ-ਸੰਮਤੀ ਨਾਲ ਮਤਾ ਪਾਸ ਕਰਕੇ ਬਿਲਡਰ ਅਤੇ ਗਮਾਡਾ ਅਧਿਕਾਰੀਆਂ ਖਿਲਾਫ ਈਡੀ ਕੋਲ ਪਹੁੰਚ ਕਰਨ ਦਾ ਫੈਸਲਾ ਲਿਆ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਟੀਡੀਆਈ ਸਿਟੀ ਦੇ ਬਿਲਡਰ ਵੱਲੋਂ ਗਮਾਡਾ/ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਸੈਕਟਰਾਂ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਹਨ। ਮਾਮਲੇ ਦੀ ਤਹਿ ਤੱਕ ਜਾਣ ਲਈ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਉਹ ਪੰਜਾਬ ਸਰਕਾਰ, ਗਮਾਡਾ ਮੁਹਾਲੀ ਪ੍ਰਸ਼ਾਸਨ ਨੂੰ ਅਨੇਕਾਂ ਵਾਰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ ਅਤੇ ਗਮਾਡਾ ਅਤੇ ਬਿਲਡਰ ਦਫ਼ਤਰ ਦਾ ਵੀ ਘਿਰਾਓ ਕੀਤਾ ਜਾ ਚੁੱਕਾ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਈਡੀ ਵੱਲੋਂ ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀਆਂ ਅਤੇ ਬਿਲਡਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਈਡੀ ਜਾਂਚ ਤੋਂ ਬਾਅਦ ਇਨਸਾਫ ਮਿਲਣ ਦੀ ਆਸ ਹੈ।