
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ "ਆਪ" ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ, ਉਹ ਹੁਣ ਵਿਰੋਧੀਆਂ ਨੂੰ ਤਕਲੀਫ਼ ਦੇ ਰਹੀਆਂ ਹਨ ਜੋ ਖੁਦ ਦਹਾਕਿਆਂ ਤੱਕ ਸੱਤਾ 'ਚ ਰਹੇ ਹਨ।

-ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਵਿਰੋਧੀਆਂ ਤਕਲੀਫ਼ ਕਿਉਂ! ਭਗਵੰਤ ਸਿੰਘ-ਮਾਵਾਂ ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਸਕੀਮਾਂ ਬੰਦ ਕਰਵਾਉਣ ਲਈ ਪਿੱਛੇ ਪਏ ਵਿਰੋਧੀ: ਮਾਨ
-ਪਿਛਲੇ 70 ਸਾਲਾਂ 'ਚ ਕਿਸੇ ਸਰਕਾਰਾਂ ਨੇ ਲੋਕਾਂ ਦੀ ਤਕਦੀਰ ਨਹੀਂ ਬਦਲੀ: ਮੁੱਖ ਮੰਤਰੀ
-ਪੰਜਾਬ 'ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀ ਦਲ ਨਾਲ ਅੱਜ 25 ਬੰਦੇ ਵੀ ਨਹੀਂ
-ਲੋਕ ਮਿਲਣੀ:ਪਿੰਡ ਬੜਮਾਜਰਾ ਦੇ ਵਿਕਾਸ ਲਈ 50 ਲੱਖ ਰੁਪਏ ਦਿੱਤੇ
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ "ਆਪ" ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ, ਉਹ ਹੁਣ ਵਿਰੋਧੀਆਂ ਨੂੰ ਤਕਲੀਫ਼ ਦੇ ਰਹੀਆਂ ਹਨ ਜੋ ਖੁਦ ਦਹਾਕਿਆਂ ਤੱਕ ਸੱਤਾ 'ਚ ਰਹੇ ਹਨ।
ਮੁਹਾਲੀ ਦੀ ਜੂਹ ਵਿਚ ਪਿੰਡ ਬੜਮਾਜਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਭਗਵੰਤ ਮਾਨ ਨੇ ਮੰਚ ਉੱਤੇ ਐਮਪੀ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨਾਲ ਮੰਜੇ ਉੱਤੇ ਬੈਠ ਕੇ ਲੋਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸਰਕਾਰਾਂ ਵਾਰ-ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ, ਜਦਕਿ ਹੁਣ ਲੋਕਾਂ ਦਾ ਪੈਸਾ ਹੁਣ ਸਿੱਧਾ ਲੋਕਾਂ ਦੇ ਭਲੇ ਲਈ ਖ਼ਰਚਿਆਂ ਜਾ ਰਿਹਾ ਹੈ।
ਉਨ੍ਹਾਂ ਕਿਹਾ, “ਅੱਜ ਬੜਮਾਜਰਾ ਦੇ ਵਿਕਾਸ ਲਈ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ, ਜਦਕਿ ਪਿੰਡ ਵਿਚ ਲਗਭਗ 1.5 ਕਰੋੜ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਚੱਲ ਰਹੇ ਹਨ। ਇਹ ਤੁਹਾਡੇ ਟੈਕਸ ਦਾ ਪੈਸਾ ਹੈ ਅਤੇ ਇਹ ਤੁਹਾਡੇ 'ਤੇ ਹੀ ਖਰਚਿਆ ਜਾ ਰਹਾ ਹੈ। ਇਹੋ ਫਰਕ ਹੈ: ਅਸੀਂ ਲੋਕਾਂ ਦੀ ਗੱਲ ਕਰਦੇ ਹਾਂ, ਸਿਰਫ਼ ਕੁਰਸੀ ਦੀ ਨਹੀਂ।
ਭਗਵੰਤ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਦੇ ਵਾਰੋ-ਵਾਰੀ ਸੱਤਾ ਵਿੱਚ ਆਉਣ ਅਤੇ ਇਕ-ਦੂਜੇ ਦੇ ਗਲਤ ਕੰਮਾਂ 'ਤੇ ਪਰਦਾ ਪਾਉਣ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ, ਕਿਉਂਕਿ ਲੋਕਾਂ ਨੇ ਹੁਣ ‘ਆਪ’ ਨੂੰ ਸੂਬੇ ਦੀ ਨੁਹਾਰ ਬਦਲਣ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਦੇ ਸੂਝਵਾਨ ਲੋਕ ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਰੋਲ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਰਾਜਸੀ ਗੁਮਨਾਮੀ 'ਚ ਭੇਜ ਦਿੱਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਹੁਣ ਲੋਕਾਂ ਨੇ ‘ਆਪ’ ਨੂੰ ਚੁਣਿਆ ਹੈ। ਇਸ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਪੰਜਾਬ ਦੀ ਸਿਆਸੀ ਵਿਵਸਥਾ ਦੀ ਸਫ਼ਾਈ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਅਕਾਲੀ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣ ਲਈ ਜ਼ੇਲ੍ਹ ਦੀਆਂ ਸੀਖਾਂ ਪਿੱਛੇ ਹੋਣਗੇ।”
ਨਸ਼ਿਆਂ ਦੀ ਅਲਾਮਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਜਵਾਨੀ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਕੀਤਾ ਹੈ। ਲੋਕ ਜਾਣਦੇ ਹਨ ਕਿ ਨਸ਼ੇ ਦੇ ਵਪਾਰ ਰਾਹੀਂ ਹਜ਼ਾਰਾਂ ਨੌਜਵਾਨਾਂ ਦੇ ਸਿਵੇ ਬਾਲਣ ਲਈ ਕੌਣ ਜ਼ਿੰਮੇਵਾਰ ਹੈ। ਜੇਕਰ ਇਹ ਪਾਰਟੀਆਂ ਮੁੜ ਸੱਤਾ 'ਚ ਆਉਂਦੀਆਂ ਹਨ ਤਾਂ ਇਹ ਪੰਜਾਬ ਅਤੇ ਇਸ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਇੱਕ ਵਾਰ ਫਿਰ ਤਾਕਤ ਦੀ ਦੁਰਵਰਤੋਂ ਕਰਨਗੀਆਂ।”
“ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ
ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ, “ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਉਮਰ ਭਰ ਐਸ਼ੋ-ਆਰਾਮ ਅਤੇ ਸੁਰੱਖਿਅਤ ਮਾਹੌਲ 'ਚ ਸਮਾਂ ਬਿਤਾਇਆ ਹੈ। ਉਹ ਪੰਜਾਬ ਦੇ ਇਕ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਸਿਆਸੀ ਨੇਤਾ ਹਨ, ਜਿਨ੍ਹਾਂ ਨੂੰ ਸੂਬੇ ਦੀ ਭੂਗੋਲਿਕ ਸਥਿਤੀ ਦੀ ਬੁਨਿਆਦੀ ਸਮਝ ਵੀ ਨਹੀਂ ਹੈ, ਪਰ ਉਹ ਪੰਜਾਬ ਵਿੱਚ ਰਾਜਨੀਤਿਕ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਪੰਜਾਬ ਦੇ ਇਸ ਸਾਬਕਾ ਉਪ ਮੁੱਖ ਮੰਤਰੀ ਨੂੰ ਸੂਬੇ ਦੀਆਂ ਮੂਲ ਫ਼ਸਲਾਂ ਵਿਚ ਵੀ ਫਰਕ ਨਹੀਂ ਪਤਾ, ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਦੀ ਬਹੁਤ ਘੱਟ ਜਾਣਕਾਰੀ ਹੈ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀਆਂ ਨੇ ਨਸ਼ੇ ਦੇ ਵਪਾਰ ਨੂੰ ਸਰਪ੍ਰਸਤੀ ਦੇ ਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਘਾਣ ਕੀਤਾ ਹੈ। ਉਨ੍ਹਾਂ ਨੇ ਨਾ ਸਿਰਫ਼ ਨਸ਼ੇ ਦੇ ਵਪਾਰ ਦੀ ਸਰਪ੍ਰਸਤੀ ਕੀਤੀ, ਸਗੋਂ ਰਿਪੋਰਟਾਂ ਅਨੁਸਾਰ ਨਸ਼ਾ ਵੇਚਣ ਜਾਂ ਵੰਡਣ ਲਈ ਸਰਕਾਰੀ ਵਾਹਨਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਇੱਕ ਨਾ-ਮਾਫ਼ੀਯੋਗ ਗੁਨਾਹ ਹੈ।”
ਅਕਾਲੀ ਦਲ ਹੁਣ ਭਾਜਪਾ ਨਾਲ ਗੱਠਜੋੜ ਲਈ ਤਰਲੇ ਮਾਰ ਰਿਹਾ
ਅਕਾਲੀ ਦਲ ਵੱਲੋਂ ਭਾਜਪਾ ਨਾਲ ਦੁਬਾਰਾ ਸਾਂਝ ਪਾਉਣ ਦੀਆਂ ਕੋਸ਼ਿਸ਼ਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੱਤਾ ਦੀ ਭੁੱਖ ਮਿਟਾਉਣ ਲਈ ਅਕਾਲੀ ਦਲ ਹੁਣ ਭਾਜਪਾ ਨਾਲ ਗੱਠਜੋੜ ਲਈ ਤਰਲੇ ਮਾਰ ਰਿਹਾ ਹੈ, ਜਿਸ ਦੇ ਹੱਥ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਅਕਾਲੀ-ਭਾਜਪਾ ਗੱਠਜੋੜ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਲਈ ਨਹੀਂ, ਸਗੋਂ ਸਿਰਫ਼ ਸੂਬੇ 'ਤੇ ਸੱਤਾ ਹਥਿਆਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ।”
ਨਿੱਜੀ ਸਿਆਸੀ ਹਿੱਤਾਂ ਲਈ ਆਪਸ ਵਿਚ ਲੜ ਰਹੇ
ਕਾਂਗਰਸ ਦੀ ਅੰਦਰੂਨੀ ਫੁੱਟ 'ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਕਿਹਾ, “ਉਹ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੱਤਾ ਖਾਤਰ ਆਪਸ ਵਿਚ ਲੜ ਰਹੇ ਹਨ, ਜਦਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਅਸੀਂ ਆਪਸ ਵਿਚ ਨਹੀਂ ਲੜਦੇ, ਸਗੋਂ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੇ ਹਾਂ। ਸੂਬੇ ਦੀ ਲੜਾਈ ਚੰਗੀ ਸਿੱਖਿਆ, ਵਧੀਆ ਸਿਹਤ ਅਤੇ ਹੋਰ ਭਲਾਈ ਸਕੀਮਾਂ ਲਈ ਹੈ। ਸੱਤਾ ਦੀ ਖਾਤਰ ਕਾਂਗਰਸੀ ਆਗੂ ਇਕ-ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।”ਉਨ੍ਹਾਂ ਕਿਹਾ, “ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਸੂਬੇ ਭਰ ਵਿਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ 'ਚ 97 ਫੀਸਦੀ ਔਰਤਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਤੋਂ ਲਾਭ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਇਸ ਸਬੰਧੀ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।
ਰੱਖੜੀ ਮੌਕੇ, ਮੁੱਖ ਮੰਤਰੀ ਮਾਨ ਨੇ ਕਿਹਾ, "ਅੱਜ ਵੀ, ਮੈਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਰਾਜ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ ਹੈ। ਇਹ ਦੁਨੀਆ ਭਰ ਵਿਚ ਸਭ ਤੋਂ ਵੱਡੀ ਸਮਾਜਿਕ ਭਲਾਈ ਸਕੀਮ ਹੈ।