ਸਰਕਾਰ ਵੱਲੋਂ ਖਿਡਾਰੀਆਂ ਦੇ ਨਾਲ-ਨਾਲ ਖੇਡ ਪ੍ਰਬੰਧਕਾਂ ਦਾ ਵੀ ਕੀਤਾ ਜਾ ਰਿਹਾ ਹੈ ਵਿਸ਼ੇਸ਼ ਸਨਮਾਨ: ਮੇਅਰ ਸਰਬਜੀਤ ਸਿੰਘ ਸਮਾਣਾ
ਇਹ ਗੱਲ ਮੁਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਸਰਬਜੀਤ ਸਿੰਘ ਸਮਾਣਾ ਵਿਸ਼ਾਲ ਕੁਸ਼ਤੀ ਦੰਗਲ ’ਚ ਖੇਡ ਪ੍ਰਬੰਧਕਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਦੇ ਲਈ ਇਸ ਖੇਡ ਮੇਲੇ ਵਿੱਚ ਪਹੁੰਚੇ ਸਨ।
Publish Date: Fri, 11 Sep 2026 03:18 PM (IST)
Updated Date: Fri, 11 Sep 2026 03:25 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ’ਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨ ਪੀੜੀ ਨੂੰ ਜਿੱਥੇ ਤੰਦਰੁਸਤ ਰੱਖਿਆ ਜਾ ਸਕੇ, ਉੱਥੇ ਉਹ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਕੇ ਆਪਣਾ, ਆਪਣੇ ਮਾਤਾ -ਪਿਤਾ ਦਾ, ਪੰਜਾਬ ਦਾ ਨਾਮ ਅੰਤਰਰਾਸ਼ਟਰੀ ਬਰੂਹਾਂ ’ਤੇ ਰੌਸ਼ਨ ਕਰ ਸਕਣ।
ਇਹ ਗੱਲ ਮੁਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਸਰਬਜੀਤ ਸਿੰਘ ਸਮਾਣਾ ਵਿਸ਼ਾਲ ਕੁਸ਼ਤੀ ਦੰਗਲ ’ਚ ਖੇਡ ਪ੍ਰਬੰਧਕਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਦੇ ਲਈ ਇਸ ਖੇਡ ਮੇਲੇ ਵਿੱਚ ਪਹੁੰਚੇ ਸਨ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਖੇਡ ਪ੍ਰਬੰਧਕਾਂ ਵੱਲੋਂ ਹਰ ਸਾਲ ਪਿੰਡ ਕੁੰਬੜਾ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾਂਦਾ ਹੈ ਅਤੇ ਮੈਂ ਇਸ ਦੇ ਲਈ ਸਮੁੱਚੀ ਟੀਮ ਨੂੰ ਵਧਾਈ ਦਿੰਦਾ ਹਾਂ ਅਤੇ ਪ੍ਰਬੰਧਕਾਂ ਵੱਲੋਂ ਰੱਖੀ ਗਈ ਖੇਡ ਸਟੇਡੀਅਮ ਦੀ ਮੰਗ ਬਾਰੇ ਇਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਲਦੀ ਤੋਂ ਜਲਦੀ ਇਸ ਜਗ੍ਹਾ ’ਤੇ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇਗੀ ਤਾਂ ਕਿ ਆਉਣ ਵਾਲੇ ਖੇਡ ਮੇਲਾ ਅਤੇ ਕੁਸ਼ਤੀ ਦੰਗਲ ਵੀ ਉਸੇ ਥਾਂ ’ਤੇ ਆਯੋਜਿਤ ਕੀਤੇ ਜਾ ਸਕਣ।
ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਮੁੱਚੇ ਪੰਜਾਬ ਦੇ ਅੰਦਰ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਖੇਡ ਮੇਲਾ ਕਰਵਾਉਣ ਵਾਲੇ ਪ੍ਰਬੰਧਕਾਂ ਦੀ ਹੌਸਲਾ ਅਫਜਾਈ ਕੀਤੀ ਜਾਂਦੀ ਹੈ, ਉੱਥੇ ਜੁਝਾਰੂ ਖਿਡਾਰੀਆਂ ਦੀ ਹੌਸਲਾ ਅਫਜਾਈ ਦੇ ਲਈ ਉਨ੍ਹਾਂ ਨੂੰ ਨਕਦ ਇਨਾਮ ਵੀ ਤਕਸੀਮ ਕੀਤੇ ਜਾ ਰਹੇ ਹਨ, ਇਸ ਨਾਲ ਜਿੱਥੇ ਇਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਹੁੰਦੀ ਹੈ ,ਉੱਥੇ ਵੱਖ-ਵੱਖ ਖੇਡ ਪ੍ਰਤਿਭਾ ਦੇ ਵਿੱਚ ਆਪਣੀ ਜੋਰ-ਅਜਮਾਇਸ਼ ਕਰਨ ਵਾਲੇ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ, ਉਹ ਵੀ ਪਹਿਲਾਂ ਦੇ ਮੁਕਾਬਲਤਨ ਵਧੀਆ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਲਈ ਵਧੇਰੇ ਕੋਸ਼ਿਸ਼ ਕਰਦੇ ਹਨ, ਇਸ ਮੌਕੇ ’ਤੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਖੇਡ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਅਜਿਹੇ ਵੱਡੇ-ਅਕਾਰੀ ਕੁਸ਼ਤੀ ਦੰਗਲ ਦੇ ’ਚ ਮੈਨੂੰ ਖਿਡਾਰੀਆਂ ਦੇ ਸਨਮੁਖ ਕੀਤਾ।
ਮੇਅਰ ਸਮਾਣਾ ਨੇ ਇਸ ਮੌਕੇ ’ਤੇ ਪ੍ਰਬੰਧਕਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਉਹ ਪ੍ਰਬੰਧਕਾਂ ਦੇ ਨਾਲ ਹਰ ਵੇਲੇ ਮੌਜੂਦ ਰਹਿਣਗੇ ਅਤੇ ਜੋ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਖੇਡ ਮੇਲਿਆਂ ਨੂੰ ਲੈ ਕੇ ਲਗਾਈ ਜਾਵੇਗੀ, ਉਸ ਜ਼ਿੰਮੇਵਾਰੀ ਨੂੰ ਉਹ ਸਮਾਂ ਰਹਿੰਦਿਆਂ ਪੂਰੀ ਕਰਨਗੇ, ਇਸ ਮੌਕੇ ’ਤੇ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾਂ, ਨਸੀਬ ਸਿੰਘ ਸੰਧੂ, ਕੌਂਸਲਰ, ਕੌਂਸਲਰ ਰਵਿੰਦਰ ਸਿੰਘ ਬਿੰਦਰਾ, ਗੁਰਜੀਤ ਸਿੰਘ ਕੌਂਸਲਰ ,ਤਰਲੋਚਨ ਸਿੰਘ ਮਟੋਰ, ਮਨਦੀਪ ਸਿੰਘ ਮਟੋਰ, ਸੋਨੂ ਮਟੋਰ, ਕੁਲਵਿੰਦਰ ਸਿੰਘ ਮਟੋਰ, ਮਨਪ੍ਰੀਤ ਸਿੰਘ ਬੈਰਮਪੁਰ, ਲਖਮੀਰ ਸਿੰਘ ਰਾਏਪੁਰ ਕਲਾਂ, ਵਿਸ਼ਵਪ੍ਰੀਤ ਸਿੰਘ ਮਟੋਰ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਸਨ।