- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਵੇਂ ਕੇਂਦਰ ਵਿਚ ਭਾਜਪਾ ਦੀ ਹਕੂਮਤ ਅੱਜ ਵੀ ਬਰਕਰਾਰ ਹੈ, ਪੰਤੂ ਪੰਜਾਬ ’ਚ ਸੱਤਾ ਖੁੱਸਣ ਤੋਂ ਬਾਅਦ ਅਕਾਲੀ ਦਲ ਦੇ ਮੁੜ ਪੈਰ ਨਹੀਂ ਲੱਗੇ। ਬਾਗੀ ਆਗੂਆਂ ਨੇ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖਰੀ ਪਾਰਟੀ ਬਣਾਈ ਗਈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦਿੱਲੀ ਦੀਆਂ ਬਰੂਹਾਂ ’ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਵੱਲੋਂ ਸਤੰਬਰ 2020 ’ਚ ਸ਼ੁਰੂ ਕੀਤੇ ਗਏ ਜਨ ਅੰਦੋਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਤੋੜ-ਵਿਛੋੜਾ ਹੋਇਆ ਸੀ। ਉਸ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਇਸ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਖੇਰੂੰ-ਖੇਰੂੰ ਹੋ ਗਿਆ ਸੀ। ਇਸ ਤੋਂ ਪਹਿਲਾਂ ਦੋਵੇਂ ਪਾਰਟੀਆਂ ਦੇ ਆਗੂ ਗੱਠਜੋੜ ਨੂੰ 'ਨਹੁੰ-ਮਾਸ' ਦਾ ਰਿਸ਼ਤਾ ਦੱਸਦੇ ਸਨ।
ਭਾਵੇਂ ਕੇਂਦਰ ਵਿਚ ਭਾਜਪਾ ਦੀ ਹਕੂਮਤ ਅੱਜ ਵੀ ਬਰਕਰਾਰ ਹੈ, ਪੰਤੂ ਪੰਜਾਬ ’ਚ ਸੱਤਾ ਖੁੱਸਣ ਤੋਂ ਬਾਅਦ ਅਕਾਲੀ ਦਲ ਦੇ ਮੁੜ ਪੈਰ ਨਹੀਂ ਲੱਗੇ। ਬਾਗੀ ਆਗੂਆਂ ਨੇ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖਰੀ ਪਾਰਟੀ ਬਣਾਈ ਗਈ। ਜਿਸ ਨੂੰ ਅਕਾਲੀ ਦਲ (ਟਕਸਾਲੀ), ਫਿਰ ਅਕਾਲੀ ਦਲ (ਟਕਸਾਲੀ) ਦਾ ਨਾਂ ਦਿੱਤਾ ਗਿਆ। ਇਸ ਮਗਰੋਂ ਅਕਾਲੀ ਦਲ (ਪੁਨਰ ਸੁਰਜੀਤ) ਹੋਂਦ ’ਚ ਆਇਆ ਜਦੋਂਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਬਣਾਈ ਗਈ। ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਸ ਦਾ ਬੇਟਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ ਹਾਲ ਹੀ ਵਿਚ ਅਕਾਲੀ ਦਲ (ਬ) ’ਚ ਮੁੜ ਵਾਪਸੀ ਕਰ ਲਈ ਹੈ ਜਦੋਂਕਿ ਸਾਬਕਾ ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਪਿੱਛੇ ਜਿਹੇ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਗਏ ਸੀ। ਲੇਕਿਨ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਦੇਖ ਅਕਾਲੀ ਦਲ (ਬ) ਅਤੇ ਭਾਜਪਾ ਨੇ ਫਿਰ ਤੋਂ ਜੱਫ਼ੀ ਪਾ ਲਈ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਵੱਡੇ ਭਰਾ ਦਾ ਰੋਲ ਨਿਭਾਏਗਾ, ਬਾਰੇ ਰਸਮੀ ਐਲਾਨ ਕਰਕੇ ਸਾਰੀਆਂ ਕਿਆਸਅਰਾਈਆਂ ਨੂੰ ਦੂਰ ਕਰ ਦਿੱਤਾ ਹੈ। ਇਸ ਨਾਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਲਈ ਰਾਹ ਪੱਧਰਾ ਹੋ ਗਿਆ ਹੈ।
ਦੱਸ ਦਸੀਏ ਕਿਸਾਨ ਅੰਦੋਲਨ ਦੌਰਾਨ ਇਕ ਦੂਜੇ ਤੋਂ ਅਲੱਗ ਹੋਏ ਅਕਾਲੀ ਦਲ ਤੇ ਭਾਜਪਾ ਕਰੀਬ 6 ਸਾਲਾਂ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਬਾਰੇ ਕੁੱਝ ਸਮਾਂ ਪਹਿਲਾਂ ਤੋਂ ਹੀ ਸਿਆਸੀ ਹਲਕਿਆਂ ਵਿਚ ਇਹ ਚਰਚਾਂ ਪੂਰੇ ਜ਼ੋਰਾਂ ’ਤੇ ਸਨ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅਗਲੇ ਵਰ੍ਹੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਇਕੱਠੇ ਚੋਣਾਂ ਲੜਣਗੀਆਂ, ਜੋ ਅੱਜ ਸੱਚ ਸਾਬਤ ਹੋ ਗਿਆ ਅਤੇ ਦਿੱਲੀ ਵਿਚ ਸਿਆਸੀ ਗੱਠਜੋੜ ਦੇ ਰਸਮੀ ਐਲਾਨ ਤੋਂ ਪਹਿਲਾਂ ਮੰਚ ਉੱਤੇ ਸੁਖਬੀਰ ਸਿੰਘ ਬਾਦਲ ਦਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ।
---
ਕਿਵੇਂ ਬਣੇਗਾ ਤਾਲਮੇਲ
ਚੋਣਾਂ ਦੇ ਐਨ ਮੌਕੇ ਅਜਿਹੇ ਹਾਲਾਤ ’ਚ ਗੱਠਜੋੜ ਦੀ ਸਥਿਤੀ ਉਨ੍ਹਾਂ ਅਤੇ ਅਕਾਲੀ ਦਲ ਦੇ ਆਗੂਆਂ ਵਿਚਾਲੇ ਤਾਲਮੇਲ ਕਿਵੇਂ ਬਣੇਗਾ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ। ਇਸ ਤੋਂ ਸਪੱਸ਼ਟ ਹੈ ਕਿ ਅਕਾਲੀ-ਭਾਜਪਾ ਸਿਆਸੀ ਗੱਠਜੋੜ ਸਿਰਫ਼ ਸੀਟਾਂ ਦੀ ਵੰਡ ਤੱਕ ਸੀਮਤ ਨਹੀਂ ਹੈ। ਬਲਕਿ ਭਾਜਪਾ ਨੂੰ ਦੂਜੀਆਂ ਪਾਰਟੀਆਂ ਛੱਡ ਕੇ ਆਉਣ ਵਾਲੇ ਆਪਣੇ ਨਵੇਂ ਆਗੂਆਂ ਦੀਆਂ ਸਿਆਸੀ ਇੱਛਾਵਾਂ ਅਤੇ ਪੁਰਾਣੇ ਸਹਿਯੋਗੀਆਂ ਨਾਲ ਤਾਲਮੇਲ ਵਿਚਕਾਰ ਸੰਤੁਲਨ ਬਣਾਉਣਾ ਪਵੇਗਾ।