- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਦੇ ਫੇਜ਼-7 ਦੀ ਪ੍ਰਮੁੱਖ ਮਾਰਕੀਟ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਮੇਅਰ ਸਰਬਜਿਤ ਸਿੰਘ ਸਮਾਣਾ ਨੇ ਖ਼ੁਦ ਸ਼ਿਰਕਤ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮਾਰਕੀਟ ਖੇਤਰ ਵਿੱਚ ਸਫ਼ਾਈ ਕਰਦਿਆਂ ਆਪਣਾ ਯੋਗਦਾਨ ਪਾਇਆ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ :ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੀ ਸਫ਼ਾਈ ਲਈ ਸ਼ਨਿਚਰਵਾਰ ਨੂੰ ਸਵੇਰੇ ਹੀ ਝਾੜੂ ਚੁੱਕ ਲਿਆ। ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਵੀ ਸਫ਼ਾਈ ਅਭਿਆਨ ਵਿਚ ਹਿੱਸਾ ਲਿਆ।
ਮੁਹਾਲੀ ਦੇ ਫੇਜ਼-7 ਦੀ ਪ੍ਰਮੁੱਖ ਮਾਰਕੀਟ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਮੇਅਰ ਸਰਬਜਿਤ ਸਿੰਘ ਸਮਾਣਾ ਨੇ ਖ਼ੁਦ ਸ਼ਿਰਕਤ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮਾਰਕੀਟ ਖੇਤਰ ਵਿੱਚ ਸਫ਼ਾਈ ਕਰਦਿਆਂ ਆਪਣਾ ਯੋਗਦਾਨ ਪਾਇਆ।
ਸਫ਼ਾਈ ਅਭਿਆਨ ਦੌਰਾਨ ਮੇਅਰ ਸਮਾਣਾ ਨੇ ਮਾਰਕੀਟ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਅਤੇ ਉੱਥੇ ਮੌਜੂਦ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ, ਕੂੜਾ ਨਿਰਧਾਰਤ ਥਾਵਾਂ 'ਤੇ ਹੀ ਸੁੱਟਣ।
ਮੇਅਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣਾ ਸਿਰਫ਼ ਨਿਗਮ ਪ੍ਰਸ਼ਾਸਨ ਜਾਂ ਸਫ਼ਾਈ ਕਰਮਚਾਰੀਆਂ ਦੀ ਹੀ ਜਿੰਮੇਵਾਰੀ ਨਹੀਂ ਹੈ, ਸਗੋਂ ਹਰ ਸ਼ਹਿਰ ਵਾਸੀ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਵਿੱਚ ਆਪਣਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹੋਰਨਾਂ ਖੇਤਰਾਂ ਅਤੇ ਮਾਰਕੀਟਾਂ ਵਿੱਚ ਵੀ ਇਸੇ ਤਰ੍ਹਾਂ ਦੇ ਅਭਿਆਨ ਲਗਾਤਾਰ ਚਲਾਏ ਜਾਣਗੇ ਤਾਂ ਜੋ ਮੁਹਾਲੀ ਨੂੰ ਇੱਕ ਸਵੱਛ ਅਤੇ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ।
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀ ਅਤੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ, ਜਿਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਪ੍ਰਣ ਲਿਆ।