ਹਰਮੇਸ਼ ਸਰੋਆ, ਫਗਵਾੜਾ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਇਕ ਧਮਕੀ ਭਰਿਆ ਪੱਤਰ ਮੁਹਾਲੀ ਸਥਿਤ ਘਰ ’ਚੋਂ ਮਿਲਿਆ ਹੈ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਡੀਜੀਪੀ ਨੂੰ ਸ਼ਿਕਾਇਤ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੱਤਿਆ, ਪੰਜਾਬ ਦੀ ਖੂਫ਼ੀਆ ਏਜੰਸੀ ਤੇ ਰਾਕੇਟ ਗਰਨੇਡ ਨਾਲ ਹਮਲਾ ਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਸਿ ਕਾਰਨ ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੀ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਵਿਧਾਨ ਸਭਾ ਹਲਕਾ ਫਗਵਾੜਾ ਦੇ ਵਿਧਾਇਕ ਵੀ ਰਹਿ ਚੁੱਕੇ ਹਨ ਤੇ ਉਨ੍ਹਾਂ ਦੀ ਰਿਹਾਇਸ਼ ਫਗਵਾੜਾ ਵਿਚ ਵੀ ਹੈ। 2019 ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਸੀਟ ਤੋਂ ਜਿੱਤ ਹਾਸਲ ਕੀਤੀ ਸੀ ਤੇ ਕੇਂਦਰ ਦੀ ਸਰਕਾਰ ਵਿਚ ਉਨ੍ਹਾਂ ਨੂੰ ਰਾਜ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਗਿਆ।

Posted By: Shubham Kumar