- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਬਲੌਂਗੀ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਟਰੈਕਟਰ-ਟਰਾਲੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ: ਪਿੰਡ ਬੜ ਮਾਜਰਾ ਵਿਖੇ ਸ਼ਨਿਚਰਵਾਰ ਸਵੇਰੇ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ 6 ਸਾਲਾ ਮਾਸੂਮ ਅਤੀਤ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਬੱਚਾ ਸੜਕ ’ਤੇ ਡਿੱਗ ਪਿਆ। ਇਸੇ ਦੌਰਾਨ ਉਹ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਥਾਣਾ ਬਲੌਂਗੀ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਟਰੈਕਟਰ-ਟਰਾਲੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਵਾਹਨ ਦੀ ਰਫ਼ਤਾਰ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮਾਸੂਮ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ, ਜਦਕਿ ਪੂਰੇ ਬੜ ਮਾਜਰਾ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।