- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ 'ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸ਼ਹਿਰ ’ਚ ਰੋਜ਼ਾਨਾ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਅਤੇ ਸੜਕ ਹਾਦਸਿਆਂ 'ਤੇ ਠੱਲ੍ਹ ਪਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਵੱਡੀ ਗਿਣਤੀ ਵਿਚ ਚਾਲਾਨ ਕੱਟੇ ਗਏ।
ਇਸ ਸਬੰਧੀ ਟ੍ਰੈਫਿਕ ਇੰਚਾਰਜ ਡੇਰਾਬੱਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ 'ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਿਨਾਂ ਹੈਲਮੇਟ, ਬਿਨਾਂ ਸੀਟ ਬੈਲਟ, ਗ਼ਲਤ ਦਿਸ਼ਾ ਵਿਚ ਵਾਹਨ ਚਲਾਉਣ ਅਤੇ ਓਵਰ ਸਪੀਡ ਵਾਹਨਾਂ ਦੇ ਕਾਨੂੰਨ ਮੁਤਾਬਕ ਚਾਲਾਨ ਕੱਟੇ ਗਏ। ਬਿਨਾਂ ਦਸਤਾਵੇਜ਼ (ਆਰਸੀ, ਲਾਇਸੈਂਸ, ਪ੍ਰਦੂਸ਼ਣ ਸਰਟੀਫ਼ਿਕੇਟ) ਤੋਂ ਚੱਲ ਰਹੇ ਵਾਹਨਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਗਈ।
ਟ੍ਰੈਫਿਕ ਇੰਚਾਰਜ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਿਰਫ਼ ਕਾਨੂੰਨੀ ਜ਼ਰੂਰਤ ਹੀ ਨਹੀਂ, ਸਗੋਂ ਸਾਡੀ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਇਹ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ ਅਤੇ ਨਿਯਮ ਤੋੜਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।