- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇ 72 ਘੰਟਿਆਂ ਲਈ ਸ਼ਨਾਖਤ ਵਾਸਤੇ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ। ਪੁਲਿਸ ਅਨੁਸਾਰ ਜੇਕਰ ਕਿਸੇ ਵਿਅਕਤੀ ਕੋਲ ਉਕਤ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਰੇਲਵੇ ਪੁਲਿਸ ਚੌਕੀ ਇੰਚਾਰਜ ਨਾਲ ਸੰਪਰਕ ਕਰ ਸਕਦਾ ਹੈ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਰੇਲਵੇ ਸਟੇਸ਼ਨ ਘੱਗਰ-ਚੰਡੀਗੜ੍ਹ ਦੇ ਨੇੜੇ ਮੁਬਾਰਕਪੁਰ ਰੇਲਵੇ ਅੰਡਰਪਾਸ ਕੋਲ ਇਕ ਅਣਪਛਾਤੇ ਨੌਜਵਾਨ ਵੱਲੋਂ ਰੇਲਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 25 ਅਗਸਤ ਨੂੰ ਸਵੇਰੇ ਕਰੀਬ 07:15 ਵਜੇ ਵਾਪਰੀ, ਜਦੋਂ ਨੌਜਵਾਨ ਨੇ ਰੇਲਗੱਡੀ ਦੇ ਅੱਗੇ ਛਾਲ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ, ਗੋਲ ਗਲੇ ਵਾਲੀ ਟੀ-ਸ਼ਰਟ, ਨੀਲੇ ਰੰਗ ਦੀ ਜੀਨਸ ਪੈਂਟ ਪਾਈ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਚੌਕੀ ਇੰਚਾਰਜ ਏਐੱਸਆਈ ਗੁਰਜਿੰਦਰ ਸਿੰਘ ਘੱਗਰ-ਮੁਬਾਰਕਪੁਰ ਵੱਲੋਂ ਧਾਰਾ 194 ਬੀਐੱਨਐੱਨਐੱਸ ਤਹਿਤ ਕੀਤੀ ਜਾ ਰਹੀ ਹੈ।