- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਖਰੜ ਦੇ ਟੋਲ ਪਲਾਜ਼ਾ ਨੇੜੇ ਇਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਇਕ ਨਵ-ਵਿਆਹੇ ਪਤੀ-ਪਤਨੀ ਅਤੇ ਇਕ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਅਚਾਨਕ ਬ੍ਰੇਕ ਲੱਗਣ ਕਾਰਨ ਵਾਪਰਿਆ ਹਾਦਸਾ :
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੱਗੇ ਜਾ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਟਰਾਲੇ ਦੇ ਬਿਲਕੁਲ ਪਿੱਛੇ ਆ ਰਹੀ ਤੇਜ਼ ਰਫ਼ਤਾਰ ਕਾਰ ਸੰਤੁਲਨ ਵਿਗੜਨ ਕਾਰਨ ਸਿੱਧੀ ਟਰਾਲੇ ਦੇ ਪਿੱਛੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ :
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਹਿਮਾਚਲ ਵਾਸੀ ਪਤੀ-ਪਤਨੀ ਦਾ ਵਿਆਹ ਹਾਲੇ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ। ਖੁਸ਼ੀਆਂ ਭਰੇ ਮਾਹੌਲ ਦੇ ਵਿਚਕਾਰ ਵਾਪਰੇ ਇਸ ਭਾਣੇ ਕਾਰਨ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਇਸ ਹਾਦਸੇ ਵਿਚ ਉਨ੍ਹਾਂ ਦੇ ਨਾਲ ਸਵਾਰ ਇਕ ਹੋਰ ਬਜ਼ੁਰਗ ਦੀ ਵੀ ਜਾਨ ਚਲੀ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ :